ਡੇਰਾਬੱਸੀ ਕੌਂਸਲ ਦੇ ਕਾਂਗਰਸੀ ਪ੍ਰਧਾਨ ਰਣਜੀਤ ਰੈਡੀ ਤੇ ਕੌਂਸਲਰ ਦਾ ਪਤੀ ਗ੍ਰਿਫ਼ਤਾਰ 

ਏਜੰਸੀ

ਖ਼ਬਰਾਂ, ਪੰਜਾਬ

ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ   

Bhupendra Sharma

 

ਡੇਰਾਬੱਸੀ - ਡੇਰਾਬੱਸੀ ਨਗਰ ਕੌਂਸਲ ਦੇ ਮੌਜੂਦਾ ਕਾਂਗਰਸੀ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਵਾਰਡ ਨੰਬਰ 9 ਦੇ ਕੌਂਸਲਰ ਦੇ ਪਤੀ ਭੁਪਿੰਦਰ ਸ਼ਰਮਾ ਨੂੰ ਪੁਲਿਸ ਨੇ ਕੌਂਸਲ ਠੇਕੇਦਾਰ ਦੇ ਕਰਿੰਦੇ ਦੀ ਕੁੱਟਮਾਰ ਅਤੇ ਉਸ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। 

 

ਪੁਲਿਸ ਨੇ ਇਹ ਕਾਰਵਾਈ ਨਗਰ ਕੌਂਸਲ ਦੇ ਠੇਕੇਦਾਰ ਦੇ ਵਰਕਰ ਸੋਹਣ ਲਾਲ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪਰਾਗਪੁਰ ਦੇ ਬਿਆਨਾਂ ਦੇ ਆਧਾਰ ਤੇ ਆਈ. ਪੀ. ਸੀ. 323,341, 506 ਅਤੇ ਸ਼ਡਿਊਲ ਕਾਸਟ ਐਂਡ ਸ਼ਡਿਊਲਡ ਟਰਾਈਬਜ਼ ਐਕਟ 1989 (3) ਤਹਿਤ ਦਰਜ ਮਾਮਲੇ ਸਬੰਧੀ ਕੀਤੀ ਹੈ। ਇਸ ਮਾਮਲੇ ਵਿਚ ਨਾਮਜ਼ਦ ਵਾਰਡ ਨੰਬਰ 9 ਦੇ ਕੌਂਸਲਰ ਆਸ਼ਾ ਸ਼ਰਮਾ ਦੇ ਪਤੀ ਭੁਪਿੰਦਰ ਸ਼ਰਮਾ , ਵਾਰਡ ਨੰਬਰ 14 ਦੇ ਕੌਂਸਲਰ ਅਤੇ ਨਗਰ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ , ਭੁਪਿੰਦਰ ਸ਼ਰਮਾ ਦਾ ਪੁੱਤਰ ਵਰੁਣ ਸ਼ਰਮਾ ਅਤੇ ਤਿੰਨ ਚਾਰ ਹੋਰ ਅਣਪਛਾਤਿਆਂ ਦੇ ਨਾਂ ਸ਼ਾਮਲ ਹਨ।

Ranjit Singh Reddy

ਫਿਲਹਾਲ ਪੁਲਿਸ ਨੇ ਭੁਪਿੰਦਰ ਸ਼ਰਮਾ ਅਤੇ ਕੌਂਸਲ ਪ੍ਰਧਾਨ ਰਣਜੀਤ ਰੈੱਡੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਬਾਕੀਆਂ ਦੀ ਗ੍ਰਿਫ਼ਤਾਰੀ ਕਰਨ ਲਈ ਪੁਲਿਸ  ਛਾਪੇਮਾਰੀ ਕਰ ਰਹੀ ਹੈ। ਸ਼ਿਕਾਇਤਕਰਤਾ ਨਗਰ ਕੌਂਸਲ ਵਿਚ ਠੇਕੇਦਾਰ ਕੋਲ ਕੰਮ ਕਰਦਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।