ਪਟਿਆਲਾ: ਪਟਿਆਲਾ ਦੇ ਅਨਾਜ ਮੰਡੀ ਥਾਣੇ ਅਧੀਨ ਪੈਂਦੇ ਗੁਰੂ ਨਾਨਕ ਨਗਰ ਵਿਚ ਇਕ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਘਟਨਾ ਤੋਂ ਬਾਅਦ ਥਾਣੇ ਪੁੱਜੇ ਮ੍ਰਿਤਕ ਦੇ ਪਿਤਾ ਇੰਦਰਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦੀ ਪਤਨੀ ਨੇ ਆਪਣੇ ਦੋਸਤ ਨਾਲ ਮਿਲ ਕੇ ਲੜਕੇ ਗਗਨਦੀਪ ਸਿੰਘ ਦਾ ਕਤਲ ਕੀਤਾ ਹੈ। ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਕੁਝ ਸਾਲ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਇਤਰਾਜ਼ਯੋਗ ਹਾਲਤ ਵਿਚ ਦੇਖਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਬਾਂਹ ਤੋੜ ਦਿਤੀ, ਉਦੋਂ ਤੋਂ ਉਹ ਵੱਖ-ਵੱਖ ਰਹਿ ਰਿਹਾ ਹੈ।
ਇਹ ਵੀ ਪੜ੍ਹੋ: ਬਰਨਾਲਾ 'ਚ ਅੱਗ ਨਾਲ ਝੁਲਸੀ ਔਰਤ ਦੀ ਹੋਈ ਮੌਤ
ਹੁਣ 24 ਸਾਲ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਚੁੱਕੀ ਹੈ, ਉਸ ਨੂੰ ਗੁਆਂਢੀਆਂ ਨੇ ਦੱਸਿਆ ਕਿ ਪੁੱਤਰ ਸ਼ਨੀਵਾਰ ਰਾਤ 10:30 ਵਜੇ ਕੰਮ ਤੋਂ ਵਾਪਸ ਆਇਆ ਸੀ। ਜਦੋਂ ਗਗਨਦੀਪ ਨੇ ਆਪਣੀ ਮਾਂ ਨੂੰ ਉਕਤ ਦੋਸਤ ਨਾਲ ਦੇਖਿਆ ਤਾਂ ਦੋਵਾਂ ਵਿਚਾਲੇ ਲੜਾਈ ਹੋ ਗਈ। ਜਿਸ ਤੋਂ ਬਾਅਦ ਪੁੱਤਰ ਦੀ ਮੌਤ ਹੋ ਗਈ ਹੈ। ਹਾਲਾਂਕਿ ਦੋਸ਼ ਲਗਾਉਣ ਵਾਲੇ ਵਿਅਕਤੀ ਦੀ ਪਤਨੀ ਦਾ ਕਹਿਣਾ ਹੈ ਕਿ ਬੁਖਾਰ ਕਾਰਨ ਲੜਕੇ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਪਹੁੰਚੀ ਮਨਪ੍ਰੀਤ ਕੌਰ ਦੀ ਦੇਹ, ਬਰਨਾਲਾ ਦੇ ਪਿੰਡ ਹਮੀਦੀ ’ਚ ਕੀਤਾ ਗਿਆ ਸਸਕਾਰ
ਇੰਦਰ ਨੇ ਦਸਿਆ ਕਿ ਬੇਟਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਜਿੰਮ ਗਿਆ ਸੀ, ਜਿਸ ਤੋਂ ਬਾਅਦ ਉਹ ਕਿਸੇ ਕੰਮ ਲਈ ਚਲਾ ਗਿਆ ਅਤੇ ਰਾਤ ਨੂੰ ਘਰ ਵਾਪਸ ਆ ਗਿਆ। ਗੁਆਂਢ 'ਚ ਰਹਿਣ ਵਾਲੇ ਚਸ਼ਮਦੀਦਾਂ ਨੇ ਦੱਸਿਆ ਕਿ ਦੇਰ ਰਾਤ ਘਰ 'ਚ ਹੰਗਾਮਾ ਹੋਇਆ ਅਤੇ ਬੇਟੇ ਦੀ ਕੁੱਟਮਾਰ ਕੀਤੀ ਗਈ। ਅਜਿਹੇ 'ਚ ਬੇਟੇ ਦੀ ਬੁਖਾਰ ਨਾਲ ਮੌਤ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਥਾਣਾ ਅਨਾਜ ਮੰਡੀ ਦੇ ਐੱਸਐੱਚਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ- ਗਗਨਦੀਪ ਸਿੰਘ ਦੀ ਮੌਤ ਤੋਂ ਬਾਅਦ ਵੱਖ ਰਹਿ ਰਹੇ ਪਿਤਾ ਨੇ ਗੰਭੀਰ ਦੋਸ਼ ਲਗਾਏ ਹਨ। ਮੌਕੇ 'ਤੇ ਜਾਂਚ 'ਚ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।