Punjab News: ਲੁਧਿਆਣਾ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਕਾਬੂ!, ਇੰਸਟਾਗ੍ਰਾਮ 'ਤੇ ਪੁਲਿਸ ਨੂੰ ਦਿੱਤੀ ਸੀ ਚੁਣੌਤੀ

ਏਜੰਸੀ

ਖ਼ਬਰਾਂ, ਪੰਜਾਬ

Punjab News: ਸਾਗਰ ਖਿਲਾਫ਼ ਦਰਜਨ ਭਰ ਅਪਰਾਧਿਕ ਮਾਮਲੇ ਦਰਜ ਹਨ।

Ludhiana police arrested the gangster Sagar Newton!, had challenged the police on Instagram

 

Punjab News: ਲੁਧਿਆਣਾ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ 'ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਨੇ ਵੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ।

ਪਤਾ ਲੱਗਾ ਹੈ ਕਿ ਪੁਲਿਸ ਸੋਮਵਾਰ ਦੇਰ ਸ਼ਾਮ ਨਿਊਟਨ ਨੂੰ ਲੁਧਿਆਣਾ ਲੈ ਗਈ। ਪੁਲਿਸ ਜਲਦ ਹੀ ਸਾਗਰ ਨਿਊਟਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਲੁਧਿਆਣਾ ਪੁਲਿਸ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਗਰ ਖਿਲਾਫ਼ ਦਰਜਨ ਭਰ ਅਪਰਾਧਿਕ ਮਾਮਲੇ ਦਰਜ ਹਨ।