Punjab Vidhan Sabha Monsoon session : ਪੰਜਾਬ ਦੇ ਰਾਜਪਾਲ ਨੇ ਤਿੰਨ ਦਿਨਾਂ ਮਾਨਸੂਨ ਸੈਸ਼ਨ ਬੁਲਾਉਣ ਲਈ ਦਿੱਤੀ ਮਨਜ਼ੂਰੀ
2 ਤੋਂ 4 ਸਤੰਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
Punjab Vidhan Sabha Monsoon session : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਦਿਨਾਂ ਮਾਨਸੂਨ ਸੈਸ਼ਨ ਬੁਲਾਉਣ ਲਈ ਮਨਜ਼ੂਰੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ,ਜੋ ਕਿ 4 ਸਤੰਬਰ ਤੱਕ ਚੱਲੇਗਾ। ਸੈਸ਼ਨ ਵਿੱਚ ਹੁਣ ਤੱਕ ਪਾਸ ਕੀਤੇ ਸਾਰੇ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।
ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।
ਦੱਸ ਦੇਈਏ ਕਿ ਕਰੀਬ ਪੰਜ ਮਹੀਨਿਆਂ ਬਾਅਦ ਪਿਛਲੇ ਹਫ਼ਤੇ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਉਸ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਪੰਜਾਬ ਵਿਧਾਨ ਸਭਾabc ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ ਚੱਲੇਗਾ।