TarnTaran News: NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ
ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।
TarnTaran News: NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ : ਤਰਨਤਾਰਨ ਸਾਹਿਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਇਸ ਮੌਕੇ ਪਿੰਡ ਧੂੰਦਾ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਭਾਰੀ ਪੁਲਿਸ ਬਲ ਨਾਲ ਪ੍ਰਸ਼ਾਸਨ ਪਹੁੰਚਿਆ। ਕਿਸਾਨਾਂ ਵੱਲੋਂ ਜ਼ਮੀਨ ਦਾ ਉਚਿੱਤ ਮੁੱਲ ਨਾ ਮਿਲਣ ਕਾਰਨ ਭਾਰੀ ਵਿਰੋਧ ਕੀਤਾ ਜਾ ਰਿਹਾ।
ਜ਼ਿਲਾ ਤਰਨ ਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਨਿਕਲਣ ਵਾਲੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਤਕਰਾਰ ਦੀ ਸਥਿਤੀ ਬਣੀ ਹੋਈ ਹੈ। ਇਸੇ ਦੇ ਚੱਲਦੇ ਅੱਜ ਭਾਰੀ ਪੁਲਿਸ ਬਲ ਦੇ ਨਾਲ ਜ਼ਮੀਨਾ ਐਕਵਾਇਰ ਕਰਨ ਲਈ ਬਲਾਕ ਖਡੂਰ ਸਾਹਿਬ ਦੇ ਪਿੰਡ ਧੂੰਦਾ,ਖੱਖ, ਝੰਡੇਰ ਮਹਾਪੁਰਖਾਂ ਅਤੇ ਫਤਿਆਬਾਦ ਆਦਿ ਪਹੁੰਚਿਆਂ ਜਿੱਥੇ ਕਿਸਾਨ ਜੱਥੇਬੰਦੀਆਂ ਦੇ ਵਿਰੋਧ ਅੱਗੇ ਉਹਨਾਂ ਨੂੰ ਝੁਕਣਾ ਪਿਆ। ਇਸ ਮੌਕੇ ਪਹੁੰਚੇ ਡੀ ਐਸ ਪੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸੇ ਦੀ ਜ਼ਮੀਨ ਐਕਵਾਇਰ ਨਹੀਂ ਕੀਤੀ ਜਾਵੇਗੀ।