Punjab News: ਨਹਿਰ ’ਚ ਗੱਡੀ ਡਿੱਗਣ ਕਾਰਨ ਦੋ ਨੌਜਵਾਨ ਪਟਵਾਰੀਆਂ ਦੀ ਮੌਤ
Punjab News: ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਧ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ
Punjab News: ਬੀਤੀ ਰਾਤ ਤਰਨਤਾਰਨ ਦੇ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਧ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਥਾਣਾ ਕੱਚਾ ਪੱਕਾ ਨਜਦੀਕ ਬਣੀ ਨਹਿਰ ਵਿੱਚ ਜਾ ਡਿੱਗੀ। ਜਿਸ ਨਾਲ ਪਾਣੀ ਜਿਆਦਾ ਹੋਣ ਕਰ ਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ।
ਉੱਥੇ ਹੀ ਇਸ ਦੁਖਦਾਈ ਖਬਰ ਨਾਲ ਪੂਰੇ ਇਲਾਕੇ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਫੈਲ ਗਈ। ਵੱਖ ਵੱਖ ਸਿਆਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਹਨ। ਦੱਸ ਦਈਏ ਕਿ ਮ੍ਰਿਤਕ ਪਟਵਾਰੀ ਹਰਜਿੰਦਰ ਸਿੰਘ ਜਿਸ ਦਾ ਵਿਆਹ ਮਹਿਜ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਤੇ ਮਾਂ ਨੂੰ ਛੱਡ ਗਿਆ। ਉਧਰ ਪਟਵਾਰੀ ਰਣਜੋਧ ਸਿੰਘ ਆਪਣੇ ਪਿੱਛੇ ਇੱਕ ਭਰਾ ਮਾਂ ਤੇ ਚਾਚੇ ਤਾਏ ਛੱਡ ਕੇ ਦੁਨੀਆਂ ਤੋਂ ਰੁਖਸਤ ਹੋ ਗਿਆ ।