"ਕੈਪਟਨ ਪੰਜਾਬ ਦੀ ਸੇਵਾ ਕਰ ਰਿਹਾ, ਅੱਤਵਾਦੀਆਂ ਦੀ ਨਹੀਂ" ਸਾਧੂ ਸਿੰਘ ਧਰਮਸੋਤ

ਏਜੰਸੀ

ਖ਼ਬਰਾਂ, ਪੰਜਾਬ

ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਦਾ ਕੀਤਾ ਗੁਣਗਾਣ

Chief minister of Punjab Captain Amrinder Singh

ਨਾਭਾ: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਯੈਸ ਮਹੁੰਮਦ ਵੱਲੋ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ ‘ਤੇ ਕੈਪਟਨ ਦਾ ਗੁਣਗਾਣ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਨਵਤਾ ਦੀ ਸੇਵਾ ਕਰ ਰਹੇ ਹਨ,ਉਹ ਕੋਈ ਅੱਤਵਾਦੀ ਨਹੀਂ ਹਨ ਜੋ ਕਿਸੇ ਦੀ ਧਮਕੀਆਂ ਤੋਂ ਡਰਨ।

ਉੱਥੇ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਿਮਰਨਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਤੇ ਕਿਹਾ ਕਿ ਕਾਨੂੰਨ ਨੂੰ ਛੱਕੇ ਨਹੀਂ ਟੱਗਣ ਦਿੱਤਾ ਜਾਵੇਗਾ ਅਤੇ ਕਾਨੂੰਨ ਆਪਣਾ ਕੰਮ ਜ਼ਰੂਰ ਕਰੇਗਾ। ਜ਼ਿਕਰਯੋਗ ਹੈ ਕਿ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੀ ਗਈ।

ਇਸ ਮੌਕੇ ‘ਤੇ ਜਿੱਥੇ ਭਾਈ ਘਨੱਈਆ ਜੀ ਵੱਲੋਂ ਮਾਨਵਤਾ ਦੀ ਸੇਵਾ ਲਈ ਪਾਏ ਗਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ ਉੱਥੇ ਹੀ ਧਰਮਸੋਤ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਈ ਘਨੱਈਆ ਜੀ ਦਾ ਮਾਨਵ ਸੇਵਾ ਦਿਵਸ ਮਨਾਇਆ ਗਿਆ ਹੈ ਅਤੇ ਵੱਖ ਵੱਖ ਸਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਮਾਗਮ ਦੌਰਾਨ ਕਾਲਜ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਵੱਲੋਂ ਭਾਈ ਘਨੱਈਆ ਜੀ ਸਮੇਤ ਹੋਰ ਸ਼ਹੀਦਾਂ ਦੀ ਗਾਥਾ ਸੁਣਾਈ ਗਈ ਜਿਸ ਵਿਚ ਰਾਜਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ, ਅਧਿਆਪਕ ਤੇ ਵਿਦਿਆਰਥੀ ਨੇ ਹਿੱਸਾ ਲਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।