ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਖੇਤੀ ਬਿਲਾਂ ਵਿਰੁਧ ਸੰਘਰਸ਼ 'ਚ ਸ਼ਾਮਲ ਹੋਣ ਦਾ ਸੱਦਾ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਖੇਤੀ ਬਿਲਾਂ ਵਿਰੁਧ ਸੰਘਰਸ਼ 'ਚ ਸ਼ਾਮਲ ਹੋਣ ਦਾ ਸੱਦਾ

image

ਚੰਡੀਗੜ੍ਹ, 19 ਸਤੰਬਰ (ਨੀਲ ਭਲਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿਲਾਂ ਵਿਰੁਧ ਸੰਘਰਸ਼ ਵਿਚ ਸ਼ਾਮਲ ਹੋਣ ਜਦਕਿ ਪਾਰਟੀ ਨੇ ਕਿਹਾ ਕਾਂਗਰਸ ਅਤੇ ਆਪ ਨੇ ਲੋਕ ਸਭਾ ਵਿਚ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਿਸਾਨ ਹਿੱਤਾਂ ਲਈ ਇਕਸੁਰਤਾ ਨਹੀਂ ਵਿਖਾਈ।
ਇਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਿਦਆਂ ਸੀਨੀਅਰ ਆਗੂ ਤੇ  ਸਾਬਕਾ ਐਮਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਮੁੱਦੇ 'ਤੇ ਇਕ ਸੋਚ ਇਕ ਮੰਚ ਦਾ ਗਠਨ ਕਰਨ ਤੇ ਕਿਹਾ ਕਿ ਪੰਜਾਬ ਇਸ ਮਾਮਲੇ 'ਤੇ ਕਿਸੇ ਵੀ ਤਰੀਕੇ ਦੀ ਵੰਡ ਨਹੀਂ ਸਹਿ ਸਕਦਾ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਬਿਲਾਂ ਦੇ ਵਿਰੋਧ ਵਿਚ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ।  

ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਆਪਸੀ ਵੰਡੀਆਂ ਨੇ ਸੂਬੇ ਦਾ ਦਰਿਆਈ ਪਾਣੀਆਂ ਤੇ ਇਸਦੀ ਰਾਜਧਾਨੀ ਦੇ ਮਾਮਲੇ ਵਿਚ ਨੁਕਸਾਨ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿਲਾਂ ਵਿਰੁਧ ਪਾਰਟੀ ਦਾ ਇਕ ਪ੍ਰੋਗਰਾਮ ਜਾਰੀ ਕਰੇਗਾ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਵਾਜ਼ ਚੁੱਕੀ ਹੈ ਤੇ ਹੁਣ ਵੀ ਆਪਣੀ ਪਾਰਟੀ ਦੇ ਅਮੀਰ ਤੇ ਗੌਰਵਮਈ ਇਤਿਹਾਸ ਅਨੁਸਾਰ ਚੁੱਕਦੇ ਰਹਾਂਗੇ।