ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਰਾਜ ਭਵਨ ਲਈ ਨਿਕਲੇ ਚਰਨਜੀਤ ਸਿੰਘ ਚੰਨੀ
ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਉਹਨਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨਗੇ।
Charanjit Singh Channi
ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਉਹਨਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ ਚੰਨੀ ਵੇਲੇ ਹਰੀਸ਼ ਰਾਵਤ ਨੂੰ ਮਿਲਣ ਪਹੁੰਚੇ।
ਹੋਰ ਪੜ੍ਹੋ: ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣਗੇ ਰਾਹੁਲ ਗਾਂਧੀ
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਇਸ ਤੋਂ ਬਾਅਦ ਉਹ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ। ਉਹਨਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ।