ASI ਕਰਦਾ ਸੀ ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ, ਜਾਣੋ ਪੂਰਾ ਮਾਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ASI ਤੇ ਚਾਹ ਵਾਲਾ ਕੀਤੇ ਕਾਬੂ

ASI used to supply drugs in the central jail

 

 ਲੁਧਿਆਣਾ: ਐੱਸ. ਟੀ. ਐੱਫ਼. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੇਂਦਰੀ ਜੇਲ੍ਹ ਅੰਦਰ ਬੰਦ ਹਵਾਲਾਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਇਹ ਨੈਕਸਸ ਇਕ ਪੁਲਿਸ ਮੁਲਾਜ਼ਮ ਜੋ ਏਐਸਆਈ ਦੇ ਅਹੁਦੇ ’ਤੇ ਤੈਨਾਤ ਹੈ, ਵੱਲੋਂ ਇਕ ਚਾਹ ਵਾਲੇ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਆਰੋਪੀ ਮੁਲਾਜ਼ਮ ਅਤੇ ਚਾਹ ਵਾਲੇ ਨੂੰ ਕਾਬੂ ਕਰ ਲਿਆ ਗਿਆ ਹੈ। 

ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਅੰਦਰ ਨਸ਼ੀਲੀ ਗੋਲੀਆਂ ਅਤੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਕ ਸਹਾਇਕ ਥਾਣੇਦਾਰ ਅਤੇ ਇਕ ਚਾਹ ਵਾਲੇ ਨੂੰ ਨੂੰ ਕਾਬੂ ਕੀਤਾ ਹੈ। ਜਦਕਿ ਚਾਹ ਵਾਲੇ ਦਾ ਇੱਕ ਸਾਥੀ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ । ਉਨ੍ਹਾਂ ਨੇ ਦੱਸਿਆ ਕਿ ਜਦੋਂ ਹਵਾਲਾਤੀ ਕੋਰਟ 'ਚ ਪੇਸ਼ੀ ਲਈ ਆਉਂਦੇ ਸਨ ਤਾਂ ਰਾਜੂ ਚਾਹ ਵਾਲੇ ਦੀ ਮਦਦ ਨਾਲ ਇਹ ਨਸ਼ਾ ਹਵਾਲਾਤੀ ਦੇ ਹੱਥ ’ਚ ਦੇ ਕੇ ਕੇਂਦਰੀ ਜੇਲ੍ਹ ਤੱਕ ਪਹੁੰਚਾਇਆ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਫੜੇ ਗਏ ਉਕਤ ਮੁਲਜ਼ਮਾਂ ਕੋਲੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।