ਅਲਾਟਮੈਂਟ ਘੁਟਾਲੇ ’ਚ ਰਮਨ ਬਾਲਾ ਸੁਬਰਾਮਨੀਅਮ ਨੂੰ ਹਾਈ ਕੋਰਟ ਵੱਲੋਂ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗ੍ਰਿਫ਼ਤਾਰੀ ਤੋਂ ਪਹਿਲਾਂ ਵਿਜੀਲੈਂਸ ਨੂੰ ਦੇਣਾ ਹੋਵੇਗਾ 7 ਦਿਨ ਦਾ ਨੋਟਿਸ

Raman Bala Subramaniam



ਚੰਡੀਗੜ੍ਹ: ਲੁਧਿਆਣਾ ਇੰਪਰੂਵਮੈਂਟ ਟਰੱਸਟ ਵਿਚ ਪਲਾਟਾਂ ਦੀ ਅਲਾਟਮੈਂਟ ਨੂੰ ਲੈ ਕੇ ਹੋਏ ਘੁਟਾਲੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਵਿਜੀਲੈਂਸ ਨੂੰ 41ਏ ਸੀਆਰਪੀਸੀ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਨੂੰ ਅਲਾਟਮੈਂਟ ਘੁਟਾਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਕਿਹਾ ਹੈ ਕਿ ਕਿਸੇ ਵੀ ਪੱਧਰ ’ਤੇ ਜੇਕਰ ਵਿਜੀਲੈਂਸ ਸੁਬਰਾਮਨੀਅਮ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਉਹਨਾਂ ਨੂੰ 7 ਦਿਨ ਦਾ ਨੋਟਿਸ ਜਾਰੀ ਕਤਾ ਜਾਵੇਗਾ।