HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸੰਵਿਧਾਨਕ ਮਾਨਤਾ ਰੱਖੀ ਬਰਕਰਾਰ

ਏਜੰਸੀ

ਖ਼ਬਰਾਂ, ਪੰਜਾਬ

ਐਕਟ ਭੁਪਿੰਦਰ ਹੁੱਡਾ ਸਰਕਾਰ ਵੇਲੇ ਲਿਆਂਦਾ ਗਿਆ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।

Supreme Court

 

ਅੰਮ੍ਰਿਤਸਰ : ਸੁਪਰੀਮ ਕੋਰਟ ਨੇ ਅੱਜ ਵੱਡਾ ਫ਼ੈਸਲਾ ਲੈਂਦਿਆ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਦੀ ਮਾਨਤਾ ਬਰਕਰਾਰ ਰੱਖੀ ਹੈ ਤੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਮੁੱਦਾ ਗੁਰਦੁਆਰਿਆਂ ਦੀ ਆਮਦਨੀ ਨਾਲ ਜੁੜਿਆ ਹੋਇਆ ਹੈ। ਇਹ ਐਕਟ ਭੁਪਿੰਦਰ ਹੁੱਡਾ ਸਰਕਾਰ ਵੇਲੇ ਲਿਆਂਦਾ ਗਿਆ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।

ਦੱਸ ਦਈਏ ਕਿ ਇਹ ਪਟੀਸ਼ਨ ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਨੇ ਦਲੀਲ ਦਿੱਤੀ ਸੀ ਕਿ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹੈ ਪਰ ਹਰਿਆਣਾ 'ਚ ਤਾਕਤ ਦੀ ਵਰਤੋਂ ਕਰਕੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਟੀਸ਼ਨ ਨੂੰ ਹੁਣ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ ਤੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ, 2014 ਦੀ ਸੰਵਿਧਾਨਕ ਮਾਨਤਾ ਨੂੰ ਬਰਕਰਾਰ ਰੱਖਿਆ ਹੈ।