PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ; ਇਨ੍ਹਾਂ ਮੰਗਾਂ ’ਤੇ ਬਣੀ ਸਹਿਮਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਵੇਗੀ ਬੈਠਕ

Image: For representation purpose only.

 

ਚੰਡੀਗੜ੍ਹ: ਪੰਜਾਬ ਵਿਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵਲੋਂ ਠੇਕਾ ਮੁਲਾਜ਼ਮਾਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁਧਵਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਪੰਜ ਫ਼ੀ ਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ। ਇਸ ਤੋਂ ਇਲਾਵਾ ਧਰਨੇ ਮੁਅੱਤਲ ਕੀਤੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿਚ ਬਹਾਲ ਕਰ ਦਿਤਾ ਜਾਵੇਗਾ।

ਇਹ ਵੀ ਪੜ੍ਹੋ: ਕੈਨੇਡਾ ਦੇ PM ਜਸਟਿਨ ਟਰੂਡੋ ਦੀ ਟਿੱਪਣੀ ਨੇ ਦੁਨੀਆਂ ਭਰ ’ਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ: ਜਥੇਦਾਰ ਗਿਆਨੀ ਰਘਬੀਰ ਸਿੰਘ

ਦਰਅਸਲ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸਮਾਂ ਲਗਾਤਾਰ ਅੱਗੇ ਵਧਾਉਣ ਕਾਰਨ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਇਸ ਦੇ ਚਲਦਿਆਂ ਉਨ੍ਹਾਂ ਵਲੋਂ ਅੱਜ ਸਵੇਰ ਤੋਂ ਹੜਤਾਲ ਦਿਤੀ ਜਾ ਰਹੀ ਸੀ, ਜਿਸ ਕਾਰਨ ਸਵਾਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਸੂਬਿਆਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਭਾਰਤ ਵਿਰੁਧ ਕੈਨੇਡਾ ਦੇ ਦੋਸ਼ਾਂ ਨੂੰ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਨੇ ‘ਚਿੰਤਾਜਨਕ’ ਕਰਾਰ ਦਿਤਾ

ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਪਹਿਲਾਂ ਹੀ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਊਟਸੋਰਸ ਵਾਲੇ ਮੁਲਾਜ਼ਮ ਨੂੰ ਪੱਕੇ ਕਰਨ ਦੀ ਕੋਈ ਤਜ਼ਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਬਲੈਕਲਿਸਟ ਹੋਏ ਮੁਲਾਜ਼ਮਾਂ ਨੂੰ ਮੌਕਾ ਦਿਤਾ ਜਾਵੇਗਾ।

ਇਹ ਵੀ ਪੜ੍ਹੋ: ਮਹਿਲਾ ਰਾਖਵਾਂਕਰਨ ਬਿੱਲ ’ਤੇ ਬੋਲੇ ਹਰਸਿਮਰਤ ਕੌਰ ਬਾਦਲ, “ਮਰਦ-ਪ੍ਰਧਾਨ ਸੰਸਦ ਨੇ ਔਰਤਾਂ ਨੂੰ ਧੋਖਾ ਦਿਤਾ”

ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ। ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ  ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ  ਦਿੱਤੇ।