Punjab News: ਚੰਡੀਗੜ੍ਹ ਗ੍ਰਨੇਡ ਹਮਲੇ ਦਾ ਮਾਮਲਾ: ਮੁਲਜ਼ਮ ਰੋਹਨ ਮਸੀਹ ਤੇ ਵਿਸ਼ਾਲ ਨੂੰ ਅੰਮ੍ਰਿਤਸਰ ਅਦਾਲਤ ’ਚ ਕੀਤਾ ਗਿਆ ਪੇਸ਼

ਏਜੰਸੀ

ਖ਼ਬਰਾਂ, ਪੰਜਾਬ

Punjab News: ਅਦਾਲਤ ਨੇ ਨਿਆਇਕ ਹਿਰਸਤ ’ਚ ਭੇਜੇ ਦੋਵੇਂ ਮੁਲਜ਼ਮ

Chandigarh grenade attack case: Accused Rohan Masih and Vishal produced in Amritsar court

 

Punjab News:ਚੰਡੀਗੜ੍ਹ ਗ੍ਰਨੇਡ ਹਮਲੇ ’ਚ ਦੋਸ਼ੀ ਰੋਹਨ ਮਸੀਹ ਅਤੇ ਵਿਸ਼ਾਲ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋਵਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਕਰੀਬ 5.30 ਵਜੇ ਚੰਡੀਗੜ੍ਹ ਦੇ ਸੈਕਟਰ 10 'ਚ ਇਕ ਘਰ 'ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਕਾਰਨ ਘਰ ਦੀਆਂ ਖਿੜਕੀਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਹਮਲੇ ਦਾ ਨਿਸ਼ਾਨਾ ਪੰਜਾਬ ਦੇ ਸੇਵਾਮੁਕਤ ਐੱਸਪੀ ਸਨ, ਜੋ ਕਈ ਅਤਿਵਾਦੀ ਮਾਮਲਿਆਂ ਦੀ ਜਾਂਚ ਕਰ ਚੁੱਕੇ ਹਨ। 

ਇਸ ਮਾਮਲੇ ਵਿੱਚ ਪੁਲਿਸ ਨੇ ਦੋਵਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਵਿਸ਼ਾਲ ਨੂੰ ਦਿੱਲੀ ਤੋਂ ਫੜਿਆ ਹੈ ,ਜੋ ਕਿ ਬਾਬਾ ਬਕਾਲਾ ਦਾ ਰਹਿਣ ਵਾਲਾ ਹੈ।