ਨਸ਼ੇੜੀ ਭਰਾ ਨੂੰ ਸੁਧਾਰਨ ਲਈ ਫਰਿਆਦ ਲੈ ਕੇ ਗਈ ਡੇਰੇ, ਮੁੱਖ ਸੇਵਾਦਾਰ ਨੇ ਲੜਕੀ ਨਾਲ ਕੀਤਾ ਜਬਰ-ਜਨਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਿੱਜੀ ਹੋਟਲ ਵਿੱਚ 25 ਸਾਲਾ ਲੜਕੀ ਨੂੰ ਲਿਆ ਕੇ ਬਲਾਤਕਾਰ ਕੀਤਾ।

She took a complaint to the camp to reform her drug-addicted brother, the chief servant raped the girl

ਲੁਧਿਆਣਾ: ਲੁਧਿਆਣਾ ਦੇ ਜਗਰਾਓ ਸਥਿਤ ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ।  6 ਮਈ ਨੂੰ ਡੇਰਾ ਚਰਨ ਘਾਟ ਦੇ ਮੁਖੀ ਬਲਵਿੰਦਰ ਸਿੰਘ ਨੇ ਮੋਗਾ ਦੇ ਇੱਕ ਨਿੱਜੀ ਹੋਟਲ ਵਿੱਚ 25 ਸਾਲਾ ਲੜਕੀ ਨੂੰ ਲਿਆ ਕੇ ਬਲਾਤਕਾਰ ਕੀਤਾ।ਮਿਲੀ ਜਾਣਕਾਰੀ ਮੁਤਾਬਿਕ ਲੜਕੀ ਦਾ ਪਰਿਵਾਰ ਡੇਰੇ 'ਚ ਜਾਂਦਾ ਸੀ ਜਿਸ ਕਾਰਨ ਲੜਕੀ ਆਪਣੇ ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫਰਿਆਦ ਲੈ ਕੇ ਡੇਰੇ 'ਚ ਗਈ ਸੀ।ਸੇਵਾਦਾਰ ਨੇ ਲੜਕੀ ਨੂੰ ਸਪੈਸ਼ਲ ਅਰਦਾਸ ਕਰਵਾਉਣ ਦੀ ਗੱਲ ਕਹਿ ਕੇ ਸਾਢੇ ਚਾਰ ਮਹੀਨੇ ਪਹਿਲਾਂ ਮੋਗਾ ਦੇ ਇਕ ਨਿਜੀ ਹੋਟਲ ਵਿੱਚ ਡੇਰੇ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦੀ ਵੀਡੀਓ ਬਣਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।


2 ਸਤੰਬਰ ਨੂੰ ਜਗਰਾਓ ਥਾਣੇ ਵਿੱਚ ਇੱਕ ਮਹਿਲਾ ਵੱਲੋਂ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।ਜਿਸ ਤੋਂ ਬਾਅਦ ਡੇਰੇ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਗੋਇੰਦਵਾਲਾ ਜੇਲ੍ਹ ਭੇਜ ਦਿੱਤਾ ਸੀ। ਮੋਗਾ ਪੁਲਿਸ ਨੇ ਮੁਲਜ਼ਮ ਬਲਵਿੰਦਰ ਸਿੰਘ ਨੂੰ ਗੋਇੰਦਵਾਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਮੋਗਾ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ 2 ਦਿਨ ਦਾ ਰਿਮਾਂਡ ਲਿਆ ਹੈ।

ਇਸ ਮਾਮਲੇ ਸੰਬਧੀ ਥਾਣਾ ਮਹਿਣਾ ਦੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਪੀੜਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀ ਬਲਵਿੰਦਰ ਸਿੰਘ ਦੇ ਖਿਲਾਫ ਜਬਰ-ਜਨਾਹ ਅਤੇ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।