ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿੱਲੋ ਤੋਂ ਵੱਧ ਹੈਰੋਇਨ ਸਣੇ 2 ਤਸਕਰ ਕੀਤੇ ਕਾਬੂ
ਲੱਖਾਂ ਰੁਪਏ ਦੀ ਡਰੱਗ ਮਨੀ ਵੀ ਕੀਤੀ ਬਰਾਮਦ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੰਕਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਗੁਰੂ ਕੀ ਵਡਾਲੀ, ਪਾਕਿਸਤਾਨ ਸਮਗਲਰਾਂ ਦੇ ਸੰਪਰਕ ਵਿੱਚ ਹੈ। ਪਾਕਿਸਤਾਨ ਸਮਗਲਰਾਂ ਵੱਲੋਂ ਭਾਰਤ-ਪਾਕਿਸਤਾਨ ਬਾਰਡਰ ਦੇ ਅਟਾਰੀ ਆਦਿ ਖੇਤਰ ਵਿੱਚ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਸ਼ੰਕਰ ਸਿੰਘ ਨੂੰ ਭੇਜੀਆਂ, ਜੋ ਪਾਕਿਸਤਾਨ ਸਮਗਲਰਾਂ ਦੇ ਨਿਰਦੇਸ਼ਾਂ ’ਤੇ ਅੱਗੇ ਸਪਲਾਈ ਕਰਦਾ ਸੀ। ਇਹ ਖੇਪ ਉਹ ਸਚਿਨ ਨੂੰ ਪਹੁੰਚਾਉਣ ਜਾ ਰਿਹਾ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਸੈਲ ਅੰਮ੍ਰਿਤਸਰ ਦੇ ਸਬ ਇੰਸਪੈਕਟਰ ਗੁਰਬਖਸ਼ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਉਕਤ ਦੋਵੇਂ ਵਿਅਕਤੀਆਂ ਨੂੰ 6 ਕਿੱਲੋ 286 ਗ੍ਰਾਮ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖਿਲਾਫ਼ 21(ਸੀ)/27(ਏ)/29-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।