Bikram Singh ਮਜੀਠੀਆ ਦੀ ਨਿਆਂਇਕ ਹਿਰਾਸਤ 'ਚ 14 ਦਿਨ ਦਾ ਹੋਇਆ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ

Bikram Singh Majithia's judicial remand extended by 14 days

Bikram Singh Majithia news : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ ਦਿੱਤਾ ਹੈ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ਬੰਦ ਹਨ।