ਏਕੋਸ ਐਸੋਸੀਏਸ਼ਨ ਓਵਰਸੀਜ਼ ਸਟੱਡੀਜ਼ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ
ਪਿੰਡ ਬਾਊਪੁਰ ਵਾਸੀਆਂ ਨੂੰ ਡੀਜ਼ਲ ਲਈ 1 ਲੱਖ 25 ਹਜ਼ਾਰ ਰੁਪਏ ਦਾ ਸੌਂਪਿਆ ਚੈੱਕ
ਸੁਲਤਾਨਪੁਰ ਲੋਧੀ : ਏਕੋਸ ਐਸੋਸੀਏਸ਼ਨ ਆਫ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਵੱਲੋਂ ਅੱਜ ਸਮੂਹ ਮੈਂਬਰਾਂ ਨੇ ਟਰੈਕਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਏਕੋਸ ਐਸੋਸੀਏਸ਼ਨ ਆਫ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਵੱਲੋਂ ਪ੍ਰਧਾਨ ਅਸ਼ੋਕ ਭਾਟੀਆ, ਰਾਕੇਸ਼ ਪ੍ਰਾਸ਼ਰ, ਅਮਿਤੋਜ ਸਿੰਘ ਕੰਬੋਜ, ਆਸ਼ੀਸ਼ ਆਹੂਜਾ, ਭਰਤ ਸ਼ਰਮਾ, ਪਰਮਜੀਤ ਸਿੰਘ ਘੁੰਮਣ ਅਤੇ ਜਗਮੋਹਨ ਸਿੰਘ ਨੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਅਤੇ ਪਿੰਡ ਦੇ ਵਸਨੀਕਾਂ ਨੂੰ ਬੰਨ੍ਹ ਬੰਨਣ ਲਈ 1,300 ਲੀਟਰ ਡੀਜ਼ਲ ਲਈ 1 ਲੱਖ 25 ਹਜ਼ਾਰ ਦਾ ਚੈੱਕ ਸੌਂਪਿਆ।
ਉਨ੍ਹਾਂ ਕਿਹਾ ਕਿ ਅਸੀਂ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੇ ਰਾਹਤ ਸਮੱਗਰੀ ਲਿਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਸਾਨੂੰ ਡੀਜ਼ਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਅੱਜ ਸਾਡੀ ਸੰਸਥਾ ਨੇ ਡੀਜ਼ਲ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਾਂਗੇ। ਉਨ੍ਹਾਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਤਾਂ ਜੋ ਸਾਡੇ ਕਿਸਾਨ ਭਰਾ ਫਿਰ ਤੋਂ ਇੱਕ ਵਧੀਆ ਜ਼ਿੰਦਗੀ ਜੀ ਸਕਣ। ਉਨ੍ਹਾਂ ਕਿਹਾ ਕਿ ਖਾਲਸਾ ਏਡ ਅਤੇ ਸਾਡੀਆਂ ਸੰਸਥਾਵਾਂ ਇਲਾਕੇ ਵਿੱਚ ਲਗਾਤਾਰ ਸ਼ਾਨਦਾਰ ਕੰਮ ਕਰ ਰਹੀਆਂ ਹਨ, ਜਿਸਦੀ ਲੋਕਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਏਕੋਸ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਏਕੋਸ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਨੇ ਸਾਡੇ ਔਖੇ ਸਮੇਂ ਦੌਰਾਨ ਬਹੁਤ ਮਦਦ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਡੀਜ਼ਲ ਅਤੇ ਮਿੱਟੀ ਲਿਆਉਣ ਤਾਂ ਜੋ ਬੰਨ੍ਹ ਦੇ ਮੁੜ ਨਿਰਮਾਣ ਤੋਂ ਬਾਅਦ ਉਹ ਆਪਣੀ ਜ਼ਮੀਨ ਨੂੰ ਵਾਹੀਯੋਗ ਬਣਾ ਸਕਣ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਬਹੁਤ ਵਿੱਤੀ ਨੁਕਸਾਨ ਹੋਇਆ ਹੈ, ਜਿਸਦੀ ਭਰਪਾਈ ਕਰਨਾ ਬਹੁਤ ਮੁਸ਼ਕਿਲ ਹੈ, ਪਰ ਪੰਜਾਬ ਦੇ ਲੋਕ ਸਾਡਾ ਬਹੁਤ ਸਮਰਥਨ ਕਰ ਰਹੇ ਹਨ, ਜਿਸ ਦੇ ਲਈ ਉਹ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦਾ ਕਰਜ਼ਦਾਰ ਰਹਿਣਗੇ।