ਪ੍ਰਕਾਸ਼ ਪੁਰਬ 'ਤੇ 90 ਫ਼ੀ ਸਦੀ ਤੋਂ ਜ਼ਿਆਦਾ ਦੇਸ਼ਾਂ ਦੇ ਰਾਜਦੂਤ ਹਰਿਮੰਦਰ ਸਾਹਿਬ ਜਾਣਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

Over 90% of Ambassadors from India will visit Harmandir Sahib

ਨਵੀਂ ਦਿੱਲੀ : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੂਰੇ ਦੇਸ਼ 'ਚ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ 'ਚ 22 ਅਕਤੂਬਰ ਨੂੰ 90 ਤੋਂ ਜ਼ਿਆਦਾ ਦੇਸ਼ਾਂ ਦੇ ਰਾਜਦੂਤ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨਗੇ।

ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਕੇਂਦਰ ਤੋਂ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਆਈ.ਸੀ.ਸੀ.ਆਰ. ਦੇ ਮੁਖੀ ਵਿਨੈ ਸਹਸਤ੍ਰਬੁੱਧੇ ਇਸ ਵਫ਼ਦ ਨਾਲ ਜਾਣਗੇ।