ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਹੈ ਮੁੱਖ ਮੰਤਰੀ ਕੈਪਟਨ ਦਾ ਫੈਸਲਾ -ਨਵਜੋਤ ਸਿੱਧੂ
ਖੇਤੀ ਬਿੱਲਾਂ ਤੇ ਵਿਧਾਨ ਸਭਾ 'ਚ ਬੋਲੇ ਨਵਜੋਤ ਸਿੱਧੂ
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਉਹਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਬਿਲ ਪੇਸ਼ ਕਰਨ 'ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ 'ਤੇ ਮੁੱਖ ਮੰਤਰੀ ਦਾ ਫੈਸਲਾ ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਹੈ। ਉਹਨਾਂ ਕਿਹਾ ਕਿ ਇਸ ਚਪੇੜ ਦੀ ਗੂੰਜ ਪੂਰੇ ਹਿੰਦੋਸਤਾਨ ਵਿਚ ਪਈ ਹੈ।
ਦੱਸ ਦਈਏ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨ ਖਿਲਾਫ਼ ਤਿਆਰ ਕੀਤਾ ਗਿਆ ਬਿੱਲ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਤ 'ਚ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਹ ਕਿਸਾਨੀ ਲਈ ਸੰਘਰਸ਼ ਕਰਦੇ ਰਹਿਣਗੇ।