ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਕਾਰਵਾਈ 

ਏਜੰਸੀ

ਖ਼ਬਰਾਂ, ਪੰਜਾਬ

ਸੈਸ਼ਨ ਦੌਰਾਨ ਹੰਗਾਮਾ ਹੋਣ ਦੇ ਆਸਾਰ

Punjab vidhan sabha

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਬਿੱਲ ਲਿਆਉਣ ਲਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਅੱਜ ਇਜਲਾਸ ਦਾ ਦੂਜਾ ਦਿਨ ਹੈ। ਅੱਜ ਵੀ ਸੈਸ਼ਨ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਖੇਤੀ ਕਾਨੂੰਨਾਂ ਖਿਲਾਫ਼ ਸਦਨ ਵਿਚ ਅੱਜ ਬਿੱਲ ਪੇਸ਼ ਹੋਵੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵਿਧਾਨ ਸਭਾ 'ਚ ਹੰਗਾਮਾ ਵੀ ਕੀਤਾ ਗਿਆ। ਦਰਅਸਲ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ 'ਚ ਸਨ। ਆਮ ਆਦਮੀ ਪਾਰਟੀ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਧਰਨਾ ਵੀ ਦਿੱਤਾ ਗਿਆ ਅਤੇ ਪੂਰੀ ਰਾਤ ਸਦਨ ਵਿਚ ਹੀ ਗੁਜ਼ਾਰੀ ਗਈ। ਆਮ ਆਦਮੀ ਪਾਰਟੀ ਵੱਲੋਂ ਇਹ ਮੰਗ ਕੀਤੀ ਗਈ ਸੀ ਕਿ ਉਹਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਜੋ ਬਿੱਲ ਪਾਸ ਹੋ ਰਿਹਾ ਹੈ ਉਸ ਦੀਆਂ ਕਾਪੀਆਂ ਮਿਲਣ।