ਕੇਂਦਰ ਨੂੰ ਸਿੱਧੀ ਚੁਣੌਤੀ ਦੇਣ 'ਤੇ ਸੁਨੀਲ ਜਾਖੜ ਨੇ ਕੀਤੀ ਮੁੱਖ ਮੰਤਰੀ ਦੀ ਸ਼ਲਾਘਾ 

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦੇ ਹੱਕ 'ਚ ਅਸਤੀਫ਼ਾ ਦੇਣ ਲਈ ਤਿਆਰ ਨੇ ਕੈਪਟਨ ਅਮਰਿੰਦਰ

Sunil Jakhar , Captain Amarinder Singh

ਚੰਡੀਗੜ੍ਹ - ਅੱਜ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਹੈ ਤੇ ਇਸ ਸੈਸ਼ਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਖਾਰਜ ਕਰ ਦਿੱਤਾ ਹੈ ਤੇ ਖੇਤੀ ਕਾਨੂੰਨਾਂ ਖਿਲਾਫ਼ ਨਵੇਂ ਬਿੱਲ ਪੇਸ਼ ਕੀਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਕੇਂਦਰ ਨੂੰ ਸਿੱਧੀ ਚੁਣੌਤੀ ਦੇਣ ਅਤੇ ਕਿਸਾਨਾਂ ਦੇ ਹੱਕ 'ਚ ਅਸਤੀਫ਼ਾ ਦੇਣ ਲਈ ਤਿਆਰ ਰਹਿਣ ਦੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸ਼ਲਾਘਾ ਕੀਤੀ ਹੈ।

ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੇ ਰਹਿਣਗੇ ਅਤੇ ਉਹ ਕਿਸਾਨਾਂ ਲਈ ਅਸਤੀਫ਼ਾ ਦੇਣ ਲਈ ਵੀ ਤਿਆਰ ਹਨ। ਉਹਨਾਂ ਕਿਹਾ ਕਿ ਪੰਜਾਬ ਕਿਸਾਨਾਂ ਦੇ ਖਿਲਾਫ਼ ਜੋ ਬਿੱਲ ਹਨ ਉਹਨਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। 

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਆਪਣੇ ਸੰਬੋਧਨ ਵਿਚ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਅੱਗੇ ਝੁਕਣ ਦੀ ਬਜਾਏ ਉਹ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਨ।