ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ -ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਰੋਕਾਂ ਹਟਾਉਣ ਦੀ ਅਪੀਲ, ਕਿਹਾ 'ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਕ੍ਰਿਪਾ ਕਰਕੇ ਹੁਣ ਸਾਡੇ ਨਾਲ ਖੜ੍ਹੋ''

Capt Amarinder Singh

ਕੇਂਦਰ ਸਰਕਾਰ ਨੂੰ ਹਾਲਾਤ ਹੱਥਾਂ ਵਿੱਚੋਂ ਨਿਕਲਣ ਦੀ ਇਜਾਜ਼ਤ ਦੇਣ ਵਿਰੁੱਧ ਸਾਵਧਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ 'ਤੇ ਉੱਤਰ ਸਕਦੇ ਹਨ ਜਿਸ ਨਾਲ ਅਫਰਾ-ਤਫਰੀ ਫੈਲ ਜਾਵੇਗੀ । ਉਨ੍ਹਾਂ ਨੇ ਖ਼ਬਰਦਾਰ ਕਰਦਿਆਂ ਕਿਹਾ ਕਿ ਇਸ ਵੇਲੇ ਜੋ ਵਰਤਾਰਾ ਵਾਪਰ ਰਿਹਾ ਹੈ , ਇਸ ਨਾਲ ਸ਼ਾਂਤਮਈ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦੇ ਦਹਾਕੇ ਮੌਕੇ ਵੀ ਅਜਿਹਾ ਵੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੀ ਆਪਸ ਵਿੱਚ ਗੰਢਤੁੱਪ ਹੈ ਅਤੇ ਉਹ ਸੂਬੇ ਦੇ ਅਮਨ-ਚੈਨ ਨੂੰ ਭੰਗ ਕਰਨ ਲਈ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨਗੇ ਜਿਸ ਨਾਲ ਕੌਮੀ ਸੁਰੱਖਿਆ ਨੂੰ ਗੰਭੀਰ ਖਤਰਾ ਖੜ੍ਹਾ ਹੋ ਸਕਦਾ ਹੈ ।