ਲੁਧਿਆਣਾ: ਲੁਧਿਆਣਾ ਦੇ ਦੁੱਗਰੀ ਪੁਲ 'ਤੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿਤੀ। ਸਕੂਟਰ ਪੁਲ ਦੀ ਰੇਲਿੰਗ ਨਾਲ ਟਕਰਾ ਗਿਆ। ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ 'ਚ ਖੇਤਾਂ 'ਚੋ ਡਰੋਨ ਰਾਹੀਂ ਭੇਜੀ 2 ਪੈਕਟ ਹੈਰੋਇਨ ਬਰਾਮਦ
ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਐਕਟਿਵਾ ਸਵਾਰ ਨੌਜਵਾਨ ਪੁਲ ’ਤੇ ਜਾ ਰਿਹਾ ਸੀ। ਉਸੇ ਸਮੇਂ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆਏ ਇਕ ਟਰੱਕ ਨੇ ਉਸ ਨੂੰ ਸਾਈਡ ਟੱਕਰ ਮਾਰ ਦਿਤੀ। ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਰੇਲਿੰਗ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਜਾਮ ਲੱਗ ਗਿਆ।
ਇਹ ਵੀ ਪੜ੍ਹੋ: ਸ੍ਰੀਨਗਰ 'ਚ ਖੱਡ 'ਚ ਡਿੱਗਿਆ ਟਰੱਕ, ਚਾਰ ਲੋਕਾਂ ਦੀ ਹੋਈ ਮੌਤ
ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਮ ਨੂੰ ਸਾਫ਼ ਕਰਵਾਇਆ। ਸੰਦੀਪ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰਾਂ ਦੀ ਵਰਤੋਂ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰਾਨਿਕ ਸਮਾਨ ਦੀ ਮਾਰਕੀਟਿੰਗ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਸਵੇਰੇ ਉਹ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ। ਸੰਦੀਪ ਦੀਆਂ 2 ਬੇਟੀਆਂ ਹਨ। ਫਿਲਹਾਲ ਪੁਲਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।