ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਪਾਰਾ ਡਿੱਗਣ ਨਾਲ ਵਧਿਆ ਪ੍ਰਦੂਸ਼ਣ ਪੱਧਰ

ਏਜੰਸੀ

ਖ਼ਬਰਾਂ, ਪੰਜਾਬ

ਮੰਗਲਵਾਰ ਨੂੰ ਸੂਬੇ 'ਚ ਹਲਕੀ ਧੁੰਦ ਛਾਈ ਰਹੀ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਸੰਘਣੀ ਧੁੰਦ ਛਾਉਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

heavy fog alert in punjab

ਚੰਡੀਗੜ੍ਹ : ਮੰਗਲਵਾਰ ਨੂੰ ਸੂਬੇ 'ਚ ਹਲਕੀ ਧੁੰਦ ਛਾਈ ਰਹੀ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਸੰਘਣੀ ਧੁੰਦ ਛਾਉਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 1-2 ਡਿਗਰੀ ਦੀ ਗਿਰਾਵਟ ਦਰਜ ਵੇਖਣ ਨੂੰ ਮਿਲੀ।

ਮੰਗਲਵਾਰ ਨੂੰ ਜਲੰਧਰ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ।ਉਧਰ, ਅੰਮ੍ਰਿਤਸਰ 10 ਡਿਗਰੀ, ਲੁਧਿਆਣਾ 10.6 ਡਿਗਰੀ, ਬਠਿੰਡਾ 11 ਡਿਗਰੀ, ਪਟਿਆਲਾ 11.2 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।

ਜਦਕਿ ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਫੇਰ ਤੋਂ ਵਧਿਆ ਹੈ। ਅੰਮ੍ਰਿਤਸਰ ‘ਚ ਹਵਾ ਦਾ ਪ੍ਰਦੂਸ਼ਣ ਦਾ ਪੱਧਰ ਖ਼ਰਾਬ ਹੋ ਕੇ ਫੇਰ 307 ਪੁਆਇੰਟ ਰਿਕਾਰਡ ਕੀਤਾ ਗਿਆ। ਲੁਧਿਆਣਾ 190 ਨਾਲ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।