ਬੇਅਦਬੀ ਮਾਮਲੇ ’ਚ ਸ਼ਾਮਲ ਡੇਰਾ ਪ੍ਰੇਮੀ ਦੇ ਪਿਤਾ ਦਾ ਗੋਲੀ ਮਾਰ ਕੇ ਕਤਲ
ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਭਗਤਾ ਭਾਈ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ’ਚ ਉਹ ਸਿੱਧੇ ਤੌਰ ’ਤੇ ਸ਼ਾਮਲ ਸਨ।
ਬਠਿੰਡਾ ਦਿਹਾਤੀ: ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਅੱਜ ਇਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਗੋਲੀ ਮਾਰ ਕੇ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਭਗਤਾ ਭਾਈ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ’ਚ ਉਹ ਸਿੱਧੇ ਤੌਰ ’ਤੇ ਸ਼ਾਮਲ ਸਨ।
ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕੇਸ ’ਚ ਮੁਲਜ਼ਮ ਜਿੰਮੀ ਭਗਤਾ ਭਾਈਕਾ ਬੱਸ ਸਟੈਂਡ ਨੇੜੇ ਮਨੀ ਚੇਂਜਰ ਦੀ ਦੁਕਾਨ ਕਰਦਾ ਸੀ। ਦੋ ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ਦੁਕਾਨ ’ਚ ਬੈਠੇ ਜਿੰਮੀ ਦੇ ਪਿਤਾ ਮਨੋਹਰ ਲਾਲ ’ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਆਰੰਭ ਦਿਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਬੀਤੇ ਸਮੇਂ ਵਿਚ ਜਿੰਮੀ ਨੂੰ ਦਿੱਲੀ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਸੀ। ਜਿੰਮੀ ਅੱਜ ਕੱਲ ਜ਼ਮਾਨਤ ’ਤੇ ਬਾਹਰ ਸੀ।