ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਤਿ੍ਰਪਤ ਬਾਜਵਾ ਵਲੋਂ ਮੱਛੀ ਪਾਲਕਾਂ ਨੂੰ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੱਛੀ ਅਤੇ ਝੀਂਗਾ ਪਾਲਕ ਉਤਪਾਦਨ ਵਧਾਉਣ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਉ

Tripat singh bajwa

ਚੰਡੀਗੜ੍ਹ: ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ਼੍ਰੀ ਤਿ੍ਰਪਤ ਬਾਜਵਾ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਪੰਜਾਬ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ਲਈ ਖਾਸ ਜ਼ੋਰ ਦਿਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਦਿਹਾੜਾ 21 ਨਵੰਬਰ ਨੂੰ ਦੁਨੀਆਂ ਭਰ ਵਿਚ ਮੌਜੂਦ ਪਾਣੀ ਦੇ ਅਸੀਮ ਸਰੋਤਾਂ, ਜੋ ਕਿ ਕਰੋੜਾਂ ਲੋਕਾਂ ਦੇ ਭੋਜਨ ਅਤੇ ਆਮਦਨ ਦਾ ਸਾਧਨ ਹਨ, ਨੂੰ ਪਛਾਣਨ ਅਤੇ ਇਹਨਾਂ ਨੂੰ ਟਿਕਾਊ ਤਰੀਕੇ ਨਾਲ ਵਰਤਣ ਲਈ ਸਮਰਪਤ ਹੈ।