ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡਕੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ-ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਤੋਂ ਅੱਗੇ ਲੰਘ ਕੇ ਦੁਸ਼ਮਣਾਂ ਵਾਲਾ ਰਵੱਈਆ ਅਪਣਾ ਰਹੀ ਹੈ,

Sunil jakhar

ਚੰਡੀਗੜ੍ਹ , ਹਰਦੀਪ ਸਿੰਘ ਭੋਗਲ: ਮੁਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ।  ਸੁਨੀਲ ਜਾਖੜ ਨੇ ਕਿਸਾਨਾਂ ਦੇ ਸੰਘਰਸ਼ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨੀ ਸੰਘਰਸ਼ ਦਾ ਭਾਰ ਪੰਜਾਬ ਦੇ ਕਿਸਾਨੀ ਸੰਘਰਸ਼ ‘ਤੇ ਹੈ, ਦੂਸਰੇ ਪਾਸੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨਾਲ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ । ਕੇਂਦਰ ਸਰਕਾਰ ਪੰਜਾਬ ਨਾਲ ਫਿਰੌਤੀ ਦੀ ਤਰ੍ਹਾਂ ਵਰਤਾਓ ਕਰ ਰਹੀ ਹੈ । ਕੇਂਦਰ ਦਾ ਅੜੀਅਲ ਰਵੱਈਆ ਕਿਸਾਨਾਂ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਰਿਹਾ ਹੈ ।