ਕੇਂਦਰ ਦੇ ਫੈਸਲੇ ਤੋਂ ਬਾਅਦ ਹਰਕਤ ‘ਚ BSF, 50 ਕਿਲੋਮੀਟਰ ਅਧਿਕਾਰ ਖੇਤਰ ‘ਚ ਚੈਕਿੰਗ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਅਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਇਲਾਕਿਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ।

BSF started checking in 50 km jurisdiction

ਫਿਰੋਜ਼ਪੁਰ (ਮਲਕੀਅਤ ਸਿੰਘ): ਕੇਂਦਰ ਸਰਕਾਰ ਵਲੋਂ ਸਰਹੱਦੀ ਇਲਾਕਿਆਂ ਵਿਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਅਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਇਲਾਕਿਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਅੱਜ ਬੀਐਸਐਫ ਦੀ 116 ਬਟਾਲੀਅਨ ਵੱਲੋਂ ਪੰਜਾਬ ਪੁਲਿਸ ਦੀ ਮਦਦ ਨਾਲ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਸ਼ਹਿਰ ਵਿਚ ਚੈਕਿੰਗ ਕੀਤੀ ਗਈ।

ਹੋਰ ਪੜ੍ਹੋ: ਅੰਦੋਲਨਜੀਵੀਆਂ ਦੀ ਜਿੱਤ ਹੋਈ, 750 ਕਿਸਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਾਂਗੇ- Zeba Khan

ਬੀਐਸਐਫ ਅਧੀਕਾਰੀ ਨੇ ਦੱਸਿਆ ਕਿ 50 ਕਿਲੋਮੀਟਰ ਦੇ ਅਧਿਕਾਰ ਖੇਤਰ ਵਿਚ ਪੰਜਾਬ ਪੁਲਿਸ ਦੀ ਮਦਦ ਨਾਲ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਧਰ ਫਾਜ਼ਿਲਕਾ ਵਿਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਬੀਐਸਐਫ ਨਾਲ ਮਿਲ ਕੇ ਸਾਂਝੀ ਮੁਹਿੰਮ ਚਲਾਈ ਗਈ।

ਹੋਰ ਪੜ੍ਹੋ: ਨੈਨੀ ਕੋਰਸ ਤੋਂ ਬਾਅਦ ਕੈਨੇਡਾ ਦੀ PR ਲੈਣਾ ਹੋਇਆ ਆਸਾਨ, ਤੁਸੀਂ ਵੀ ਪੂਰਾ ਕਰ ਸਕਦੇ ਹੋ ਅਪਣਾ ਸੁਪਨਾ

ਇਸ ਦੌਰਾਨ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਬੀਐਸਐਫ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਜੇਕਰ ਕੋਈ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਮੇਂ-ਸਮੇਂ ਤਹਿਤ ਅਜਿਹੇ ਅਭਿਆਨ ਚਲਾਏ ਜਾਣਗੇ।

ਹੋਰ ਪੜ੍ਹੋ: ਕਿਸਾਨ ਸੰਘਰਸ਼ ਦੀ ਜਿੱਤ ’ਤੇ AAP ਨੇ ਸੂਬੇ ਭਰ 'ਚ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਦੱਸ ਦੇਈਏ ਕਿ ਬੀਤੇ ਦਿਨ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ ਜਿਸ ਨੂੰ ਲੈ ਕੇ ਸਮੁੱਚੇ ਦੇਸ਼ ਅੰਦਰ ਖੁਸ਼ੀਆਂ ਮਨਾਈਆਂ ਗਈਆਂ ਪਰ ਐਲਾਨ ਦੇ ਇਕ ਦਿਨ ਬਾਅਦ ਕੇਂਦਰ ਸਰਕਾਰ ਦੇ ਫੈਸਲੇ ਤਹਿਤ ਬੀਐਸਐਫ ਵੱਲੋਂ ਆਪਣੇ 50 ਕਿਲੋਮੀਟਰ ਅਧਿਕਾਰ ਖੇਤਰ ਚ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।