ਇਮਰਾਨ ਖਾਨ ਨੂੰ ਵੱਡਾ ਭਰਾ ਕਹਿਣ 'ਤੇ ਮਨੀਸ਼ ਤਿਵਾੜੀ ਨੇ ਨਵਜੋਤ ਸਿੱਧੂ ‘ਤੇ ਸਾਧਿਆ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਭੁੱਲ ਗਏ ਪੁੰਛ ਦੇ ਸ਼ਹੀਦਾਂ ਨੂੰ'

Manish Tewari

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵੋਜਤ ਸਿੰਘ ਸਿੱਧੂ ਨੇ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿ ਕੇ ਨਵਾਂ ਵਿਵਾਦ ਖੜ੍ਹਾ ਕਰ  ਕਰ ਲਿਆ ਹੈ। ਸਿੱਧੂ ਦੇ ਇਸ ਬਿਆਨ 'ਤੇ ਹੁਣ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਤੀਕਿਰਿਆ ਦਿੱਤੀ ਹੈ।

 

ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਸਿੱਧੂ 'ਤੇ ਹਮਲਾ ਬੋਲਦਿਆਂ ਲਿਖਿਆ ਕਿ ਇਮਰਾਨ ਖਾਨ ਕਿਸੇ ਦਾ ਵੀ ਵੱਡਾ ਭਰਾ ਹੋ ਸਕਦਾ ਹੈ, ਪਰ ਭਾਰਤ ਲਈ ਉਹ ਪਾਕਿ ਡੀਪ ਸਟੇਟ ਆਈ.ਐੱਸ.ਆਈ.-ਮਿਲਟਰੀ ਗਠਜੋੜ ਦਾ ਬਿੱਲੀ ਦਾ ਪੰਜਾ ਹੈ ਜੋ ਪੰਜਾਬ 'ਚ ਡਰੋਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ ਅਤੇ ਜੰਮੂ 'ਚ ਕੰਟਰੋਲ ਰੇਖਾ ਦੇ ਪਾਰ ਅੱਤਵਾਦੀ ਭੇਜਦਾ ਹੈ। ਕਸ਼ਮੀਰ ਰੋਜ਼ਾਨਾ ਅਧਾਰ 'ਤੇ. ਕੀ ਅਸੀਂ ਪੁੰਛ ਵਿੱਚ ਆਪਣੇ ਜਵਾਨਾਂ ਦੀ ਸ਼ਹਾਦਤ ਨੂੰ ਇੰਨੀ ਜਲਦੀ ਭੁੱਲ ਗਏ ਹਾਂ?

 

 

 

ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਹਫ਼ਤੇ ਖੋਲ੍ਹਿਆ ਗਿਆ ਹੈ। ਕੋਰੋਨਾ ਕਰਕੇ ਪਿਛਲੇ ਸਾਲ ਮਾਰਚ ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਸਿੱਖ ਸੰਗਤਾਂ ਵੱਲੋਂ ਇਹ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਇਮਰਾਨ ਖਾਨ ਸਿੱਧੂ ਦੇ ਤਾਰੀਫਾਂ ਦੇ ਪੁੱਲ ਬੰਨ੍ਹ ਰਹੇ ਹਨ।