Punjab News: ਭਰਾ ਦੇ ਭੋਗ 'ਚ ਸ਼ਾਮਲ ਹੋਣ ਲਈ ਜੱਦੀ ਪਿੰਡ ਪਹੁੰਚੇ ਬਲਵੰਤ ਸਿੰਘ ਰਾਜੋਆਣਾ

ਏਜੰਸੀ

ਖ਼ਬਰਾਂ, ਪੰਜਾਬ

Punjab News: ਰਾਜੋਆਣਾ ਨੂੰ ਪੁਲਿਸ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ ਹੈ।

Balwant Singh Rajoana reached his native village to join his brother's feast

 


Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਾਤਲ ਬਲਵੰਤ ਸਿੰਘ ਰਾਜੋਆਣਾ ਅੱਜ (20 ਨਵੰਬਰ) ਜੇਲ੍ਹ ਤੋਂ ਬਾਹਰ ਆ  ਗਏ ਹਨ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਭਾਈ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਸੀ। ਬਲਵੰਤ ਸਿੰਘ ਰਾਜੋਆਣਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜੇਲ੍ਹ ਤੋਂ ਬਾਹਰ ਰਹਿਣਗੇ।

ਕੁਲਵੰਤ ਸਿੰਘ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਜਿਨ੍ਹਾਂ ਦਾ ਭੋਗ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੈ। ਰਾਜੋਆਣਾ ਨੂੰ ਪੁਲਿਸ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ ਹੈ।

ਇਹ ਦੂਜੀ ਵਾਰ ਹੈ ਜਦੋਂ ਰਾਜੋਆਣਾ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਪਿਤਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ।

ਇਸ ਆਧਾਰ 'ਤੇ ਰਾਜੋਆਣਾ ਨੇ ਹੁਣ ਫਿਰ ਆਪਣੇ ਭਰਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕੀਤੀ ਸੀ।