ਪੰਜਾਬ ਰਾਜ ਕਮਿਸ਼ਨਰ ਨੇ ਮੋਗਾ ਜ਼ਿਲ੍ਹੇ ਦੇ ਡੀਸੀ ਨੂੰ ਲਿਆ ਆੜੇ ਹੱਥੀ, ਤਬਾਦਲੇ ਦੇ ਹੁਕਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿਚ ਚੋਣ ਜ਼ਾਬਤਾ...

DC transfer order issued

ਚੰਡੀਗੜ੍ਹ (ਸਸਸ) : ਪੰਜਾਬ ਵਿਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿਚ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਦੌਰਾਨ ਜ਼ਿਲ੍ਹੇ ਵਿਚ ਹੋ ਰਹੀ ਉਲੰਘਣਾ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਿਕਾਇਤ ਉੱਤੇ ਨੋਟਿਸ ਲੈਂਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੇ ਮੋਗਾ ਦੇ ਡਿਪਟੀ ਕਮਿਸ਼ਨਰ/ਜ਼ਿਲ੍ਹਾ ਚੋਣ ਅਧਿਕਾਰੀ ਸੰਦੀਪ ਹਾਂਸ ਆਈ.ਏ.ਐਸ ਨੂੰ ਜ਼ਿਲ੍ਹੇ ਵਿਚੋਂ ਤਬਾਦਲੇ ਦੇ ਹੁਕਮ ਜਾਰੀ ਕਰ ਦਿਤੇ ਹਨ

ਅਤੇ ਨਾਲ ਹੀ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਸਰਕਾਰ ਤੋਂ ਨਵਾਂ ਡਿਪਟੀ ਕਮਿਸ਼ਨਰ ਲਾਉਣ ਲਈ ਆਈ.ਏ.ਐਸ ਅਧਿਕਾਰੀਆਂ ਦਾ ਪੈਨਲ ਮੰਗਿਆ ਹੈ। ਸੂਤਰਾਂ ਦੇ ਮੁਤਾਬਕ ਪਤਾ ਲੱਗਿਆ ਹੈ ਕਿ ਮੋਗਾ ਜ਼ਿਲ੍ਹੇ ਦੇ ਕੁਝ ਕੁ ਪਿੰਡਾਂ ਵਿਚ ਚੋਣ ਜ਼ਾਬਤਾ ਲੱਗਿਆ ਹੋਣ ਦੇ ਬਾਵਜੂਦ ਵੀ ਸੱਤਾਧਾਰੀ ਧਿਰ ਵਲੋਂ ਵੋਟਰਾਂ ਨੂੰ ਲੁਭਾਉਣ ਲਈ ਲਗਾਤਾਰ ਚੋਣ ਜ਼ਾਬਤਾ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਦੀ ਸ਼ਿਕਾਇਤ ਅਕਾਲੀ ਦਲ ਵਲੋਂ ਵਾਰ ਵਾਰ ਡਿਪਟੀ ਕਮਿਸ਼ਨਰ ਨੂੰ ਵੀ ਕੀਤੀ ਗਈ ਸੀ।