ਨਕੋਦਰ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਫ਼ਿਰ ਉੱਠੀ ਮੰਗ
1986 ‘ਚ ਨਕੋਦਰ ਵਿੱਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ ਸੀ, ਜਿਸ ‘ਚ....
ਚੰਡੀਗੜ੍ਹ (ਭਾਸ਼ਾ) : 1986 ‘ਚ ਨਕੋਦਰ ਵਿੱਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ ਸੀ, ਜਿਸ ‘ਚ 4 ਨਿਰਦੋਸ਼ ਸਿੱਖ ਮਾਰੇ ਗਏ ਸਨ ਹੁਣ ਇਸ ਮਾਮਲੇ ਤੇ ਠੋਸ ਕਾਰਵਾਈ ਦੀ ਇੱਕ ਵਾਰ ਫ਼ਿਰ ਤੋਂ ਮੰਗ ਉੱਠੀ ਹੈ। ਪਟਿਆਲਾ ਤੋਂ ਐੱਮ.ਪੀ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਇਹ ਮੰਗ ਕੀਤੀ ਹੈ।ਡਾ. ਗਾਂਧੀ ਨੇ ਕਿਹਾ ਹੈ ਕਿ ਨਕੋਦਰ ਗੋਲੀਕਾਂਡ ‘ਚ ਮਾਰੇ ਗਏ 4 ਨਿਰਦੋਸ਼ ਸਿੱਖਾਂ ਦੀ ਘਟਨਾ ਦੀ ਪੜਤਾਲ ਲਈ ਬਣੀ ਸੇਵਾ ਮੁਕਤ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਅਜ੍ਹੇ ਤੱਕ ਨਸ਼ਰ ਨਾਂ ਕਰਨ, ਦੋਸ਼ੀਆਂ ਨੂੰ ਕਟਿਹਰੇ ‘ਚ ਖੜ੍ਹਾ ਕਰਕੇ ਸਜਾਵਾਂ ਨਾ ਦੇਣ ਕਾਰਨ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ।
ਗਾਂਧੀ ਨੇ ਕਿਹਾ ਕਿ ਪਿੱਛਲੇ ਦੋ ਹਫਤੇ ਤੋਂ ਲੋਕ ਸਭਾ ਦੀ ਕਾਰਵਾਈ ਲਗਾਤਾਰ ਠੱਪ ਹੋਣ ਅਤੇ ਸਦਨ ਅੰਦਰ ਇਹ ਮੁੱਦਾ ਨਾਂ ਚੁੱਕੇ ਜਾਣ ਕਾਰਨ, ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਰਾਜਨਾਥ ਸਿੰਘ ਨੇ ਤੁਰੰਤ ਆਪਣੇ ਸੈਕਟਰੀ ਨੂੰ ਬੁਲਾ ਪੰਜਾਬ ਸਰਕਾਰ ਦੀ ਇਸ ਗੈਰ-ਸੰਜੀਦਗੀ ਨੂੰ ਲੈ ਕੇ ਤੁਰੰਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖਣ, ਲਈ ਕਿਹਾ ਅਤੇ ਰਿਪੋਰਟ ਭੇਜਣ ਲਈ ਹੁਕਮ ਦਿੱਤੇ ਹਨ