ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਵਾਰ ਫਿਰ ਘੇਰਿਆ ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੰਭਾਲੀ ਹੈ , ਉਸੇ ਸਮੇਂ ਤੋਂ ਪਾਰਟੀ ਦੀ ਪੁਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਕਹਿਣਾ ਹੈ ਅਕਾਲੀ....
ਚੰਡੀਗੜ੍ਹ (ਭਾਸ਼ਾ) : ਸੁਖਬੀਰ ਬਾਦਲ ਨੇ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੰਭਾਲੀ ਹੈ , ਉਸੇ ਸਮੇਂ ਤੋਂ ਪਾਰਟੀ ਦੀ ਪੁਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਕਹਿਣਾ ਹੈ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਬ੍ਰਹਮਪੁਰਾ ਨੇ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ 'ਤੇ ਲਿਆ ਹੈ | ਬ੍ਰਹਮਪੁਰਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਖਾਂ ਦੀ ਸਿਰਮੌਰ ਸੰਸਥਾ ਹੈ ਪਰ ਜਦੋਂ ਤੋਂ ਇਸ ਉੱਤੇ ਬਾਦਲਾਂ ਦਾ ਕਬਜ਼ਾ ਹੋਇਆ, ਪੰਥਕ ਮਰਿਆਦਾਵਾਂ ਨੂੰ ਮਿੱਟੀ ਵਿਚ ਰੋਲ ਕੇ ਰੱਖ ਦਿੱਤਾ ਗਿਆ ।
ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਵਾਰ ਨੇ ਹਮੇਸ਼ਾ ਆਪਣੇ ਨਿਜੱਜੀ ਮੁਫਾਦਾਂ ਲਈ ਸਿੱਖ ਧਰਮ, ਸਿੱਖ ਪੰਥ, ਤਖਤਾਂ, ਸ਼੍ਰੋਮਣੀ ਕਮੇਟੀ ਅਤੇ ਸਿਖਾਂ ਨੂੰ ਆਪਣਾ ਰਜਨੀਤਿਕ ਲਾਹਾ ਖੱਟਣ ਲਈ ਵਰਤਿਆ ਹੈ | ਉਨ੍ਹਾਂ ਬਾਦਲ ਪਰਿਵਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਇਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਹੀਲਾ-ਵਸੀਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਪਿਛਲੇ ਦੱਸ ਸਾਲਾਂ ਦੌਰਾਨ ਬਾਦਲਾਂ ਨੇ ਲੱਖਾਂ ਮਾਵਾਂ ਦੇ ਪੁੱਤ ਮਰਵਾਏ ਹਨ ਅਤੇ ਨਸ਼ੇ ਦਾ ਕਾਰੋਬਾਰ ਕਰ ਨੌਜਵਾਨਾਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿਚ ਚਿੱਟੇ ਦੇ ਸੌਦਾਗਰਾਂ ਨੂੰ ਬਖਸਿਆ ਨਹੀਂ ਜਾਵੇਗਾ।