ਖੇਤੀ ਕਾਨੂੰਨਾਂ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 88ਵੇਂ ਦਿਨ ਵੀ ਜਾਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਅਤੇ ਲਖਵਿੰਦਰ ਸਿੰਘ ਵਰਿਆਮਨੰਗਲ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।
ਜੰਡਿਆਲਾ ਗੁਰੂ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਦਿੱਲੀ ਵਿਚ ਲਗਾਤਾਰ ਜਾਰੀ ਹੈ ਉਥੇ ਹੀ ਅੱਜ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ ਅੱਜ 88ਵੇਂ ਵਿਚ ਦਾਖਿਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਚਲ ਰਿਹਾ ਹੈ।
ਦੱਸ ਦੇਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਅਤੇ ਲਖਵਿੰਦਰ ਸਿੰਘ ਵਰਿਆਮਨੰਗਲ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਲਗਾਤਰ ਛਿੜੀ ਹੋਈ ਹੈ।