ਪੰਜਾਬ ’ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ- ਤਰੁਣ ਚੁੱਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Bharatiya Janata Party - Tarun Chugh

ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਬੀਜੇਪੀ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਅਜਿਹੇ 'ਚ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨ  ਦੀ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2022 ਤੱਕ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦੇਵੇਗੀ ।

Related Stories