ਪਟਿਆਲਾ ਤੋਂ ਵੈਟਨਰੀ ਇੰਸਪੈਕਟਰਾਂ ਦਾ ਪਹਿਲਾ ਜਥਾ ਦਿੱਲੀ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਨਵੇਂ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ।

farmer

ਪਠਾਨਕੋਟ - ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਵੱਖ ਵੱਖ ਵਰਗਾਂ ਤੇ ਸੰਗਠਨਾਂ ਵਲੋਂ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ। ਇਸ ਵਿਚਕਾਰ ਹੁਣ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਯੋਗ ਅਗਵਾਈ ਹੇਠ ਪਟਿਆਲਾ ਤੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਚੌਧਰੀ ਦੀ ਅਗਵਾਈ ਹੇਠ  ਪਹਿਲਾ ਜਥਾ ਕਿਸਾਨ ਅੰਦੋਲਨ ਵਿਚ ਦਿੱਲੀ ਪੁੱਜਾ।

ਜਿਕਰਯੋਗ ਹੈ ਕਿ ਤਿੰਨ ਨਵੇਂ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਅੰਦੋਲਨ ਦੌਰਾਨ ਹੁਣ ਤੱਕ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਨੇ ਸ਼ਹੀਦਾਂ ਦਾ ਦਰਜਾ ਦਿੱਤਾ ਹੈ। ਅੰਦੋਲਨ ਦੌਰਾਨ ਜਾਨ ਗੁਆਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ, ਹੁਣ ਦਿੱਲੀ ਦੀਆਂ ਸਰਹੱਦਾਂ ਸਮੇਤ ਪੂਰੇ ਪੰਜਾਬ ਵਿੱਚ ਸ਼ਰਧਾਂਜਲੀਆਂ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ। ਇਹ ਸ਼ਰਧਾਂਜਲੀ ਸਭਾ ਸਵੇਰੇ 11 ਵਜੇ ਸ਼ੁਰੂ ਹੋਵੇਗੀ।