ਨਵਜੋਤ ਸਿੱਧੂ ਦੇ ਹੱਕ 'ਚ ਨਿੱਤਰੇ ਨਵਤੇਜ ਚੀਮਾ, ਰਾਣਾ ਗੁਰਜੀਤ ਨੂੰ ਦਿੱਤੀ ਨਸੀਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਚੀਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰੇ ਹਨ।

MLA Navtej Cheema and Rana Gurjeet Singh

ਚੰਡੀਗੜ੍ਹ: ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਚੀਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰੇ ਹਨ। ਉਹਨਾਂ ਕਿਹਾ ਕਿ ਅੱਜ ਸਵੇਰੇ ਇਹ ਖ਼ਬਰਾਂ ਪੜ੍ਹ ਕੇ ਬਹੁਤ ਦੁੱਖ ਲੱਗਿਆ ਕਿ ਵਿਲੱਖਣ ਸ਼ਖਸੀਅਤ ਦੇ ਮਾਲਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਜਿੰਨਾ ਦੀ ਈਮਾਨਦਾਰੀ ਦੀ ਮਿਸਾਲ ਦਿੰਦੇ ਹਨ, ਉਹਨਾਂ ’ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹ ਪਾਰਟੀ ਖ਼ਰਾਬ ਕਰ ਰਹੇ ਹਨ।

ਉਹਨਾਂ ਕਿਹਾ ਕਿ ਸਿੱਧੂ ਨੂੰ ਮਹੀਨੇ ਦੇ 50 ਕਰੋੜ ਕਮਾਈ ਹੁੰਦੀ ਸੀ ਪਰ ਉਹ ਇਸ ਕਮਾਈ ਨੂੰ ਛੱਡ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਜਗ੍ਹਾ-ਜਗ੍ਹਾ ਧੱਕੇ ਖਾ ਰਹੇ ਹਨ, ਉਹਨਾਂ ਉੱਤੇ ਇਸ ਤਰ੍ਹਾਂ ਇਲਜ਼ਾਮ ਲਾਉਣਾ ਕਿਸੇ ਨੂੰ ਸ਼ੋਭਾ ਨਹੀਂ ਦੇ ਰਿਹਾ।

ਇਸ ਤੋਂ ਇਲਾਵਾ ਨਵਤੇਜ ਚੀਮਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵੀ ਨਸੀਹਤ ਦਿੱਤੀ ਅਤੇ ਕਿਹਾ ਕਿ ਤੁਹਾਡੇ ਕੋਲ ਬਹੁਤ ਵਧੀਆ ਮੌਕਾ ਹੈ, ਤੁਸੀਂ ਕਾਫ਼ੀ ਸਮੇਂ ਤੱਕ ਰਾਜਨੀਤੀ ਕਰਦੇ ਰਹੇ ਹੋ। ਹੁਣ ਕਪੂਰਥਲਾ ਹਲਕੇ ਦੀ ਟਿਕਟ ਅਪਣੇ ਬੇਟੇ ਨੂੰ ਦਿਵਾਓ ਅਤੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦਿਓ।