ਬੇਅਦਬੀ ਘਟਨਾ: ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ - ਕਾਕਾ ਰਣਦੀਪ
ਜਿਸ ਤਰ੍ਹਾਂ ਨਾਲ ਬੇਅਦਬੀ ਕਰਨ ਵਾਲੇ ਨਾਲ ਸਲੂਕ ਕੀਤਾ ਗਿਆ ਹੈ, ਉਸ ਦੀ ਵੀ ਉਹ ਨਿੰਦਿਆ ਕਰਦੇ ਹਨ। ਉਸ 'ਤੇ ਵੀ ਕਾਰਵਾਈ ਹੋਣੀ ਚਾਹੀਦੀ।
ਫਤਿਹਗੜ੍ਹ ਸਾਹਿਬ - ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ ਕੈਬਿਨਟ ਮੰਤਰੀ ਕਾਕਾ ਰਣਦੀਪ ਨੇ ਵੀ ਮੰਗਭਾਗੀ ਦੱਸਿਆ ਹੈ। ਉਹਨਾਂ ਕਿਹਾ ਕਿ ਸਾਡੇ ਦੇਸ਼ ਵਿਚ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਜੇਕਰ ਕੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਬੇਅਦਬੀ ਕਰਨ ਵਾਲੇ ਨਾਲ ਸਲੂਕ ਕੀਤਾ ਗਿਆ ਹੈ, ਉਸ ਦੀ ਵੀ ਉਹ ਨਿੰਦਿਆ ਕਰਦੇ ਹਨ। ਉਸ 'ਤੇ ਵੀ ਕਾਰਵਾਈ ਹੋਣੀ ਚਾਹੀਦੀ।
ਦਰਅਸਲ ਕਾਕਾ ਰਣਦੀਪ ਸਿੰਘ ਕੱਲ੍ਹ ਹਲਕਾ ਅਮਲੋਹ ਦੇ ਪਿੰਡ ਮਛਰਾਏ ਖੁਰਦ ਵਿਚ ਪੂਰੇ ਹੋਏ ਵਿਕਾਸ ਕਾਰਜਾ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ। ਉੱਥੇ ਹੀ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਚ ਹੋਈ ਘਟਨਾ ਬਾਰੇ ਕੇਂਦਰ ਦੀ ਸ਼ਹਿ ਹੋਣ ਦੀ ਗੱਲ ਆਖੀ ਅਤੇ ਕਿਹਾ ਕਿ ਕਿਤੇ ਨਾ ਕਿਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ।
ਹਲਕਾ ਅਮਲੋਹ ਦੇ ਪਿੰਡ ਮਛਰਾਏ ਖੁਰਦ ਵਿਖੇ ਪੂਰੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਦੇ ਲਈ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਵਿਚ ਬਹੁਤ ਉਤਸ਼ਾਹ ਹੈ ਜਿਸ ਨੂੰ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਇਸ ਪ੍ਰੋਗਰਾਮ ਦੌਰਾਨ ਹੀ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਅਜਿਹਾ ਕਰਨ ਵਾਲੇ ਲੋਕਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਉੱਥੇ ਹੀ ਉਨ੍ਹਾਂ ਨੇ ਬੇਅਦਬੀ ਕਰਨ ਵਾਲੇ ਨਾਲ ਹੋਏ ਮਾੜੇ ਸਲੂਕ ਦੀ ਵੀ ਨਿੰਦਿਆ ਕੀਤੀ ਤੇ ਕਿਹਾ ਕਿ ਉਸ ਵਿਅਕਤੀ 'ਤੇ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣਾ ਚਾਹੀਦਾ। ਜਦੋਂ ਉਹਨਾਂ ਨੂੰ ਸਵਾਲ ਕੀਤਾ ਗਿਆ ਕਿ ਚੰਨੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜਲਦ ਹੀ ਬੇਅਦਬੀ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇਗੀ ਤਾਂ ਉਨ੍ਹਾਂ ਨੇ ਜਵਾਬ ਵਿਚ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਕਾਇਦਾ ਬਣਾਇਆ ਗਿਆ ਹੈ ਜੋ ਵਿਧਾਨ ਸਭਾ ਦੇ ਵਿਚ ਪਾਸ ਕੀਤਾ ਗਿਆ ਹੈ। ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਤੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੈਂ ਮਹਿਸੂਸ ਕਰ ਰਿਹਾ ਹਾਂ ਕਿ ਕਿਤੇ ਨਾ ਕਿਤੇ ਕੇਂਦਰ ਦੀ ਵੀ ਸ਼ਹਿ ਹੈ
ਜੋ ਪੰਜਾਬ ਦਾ ਮਾਹੌਲ ਵਿਗਾੜਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਕੋਈ ਵੀ ਅਜਿਹਾ ਕੰਮ ਆਪਣੇ ਆਪ ਨਹੀਂ ਕਰਦਾ ਕੋਈ ਉਸ ਤੋਂ ਅਜਿਹਾ ਕਰਵਾ ਰਿਹਾ ਹੁੰਦਾ ਹੈ। ਜਿਸ ਨਾਲ ਦੇਸ਼ ਮਾੜਾ ਸ਼ੰਦੇਸ਼ ਜਾਂਦਾ ਹੈ। ਅਜਿਹਾ ਕੰਮ ਕਰਵਾਉਣ ਵਾਲਿਆਂ ਦੀ ਵੀ ਕਿਤੇ ਨਾ ਕਿਤੇ ਇਹ ਸੋਚ ਹੋਵੇਗੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਕੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਵਾਇਆ ਜਾਵੇ।