ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੂਬੇ ਦੇ ਚਹੁੰਮੁਖੀ ਵਿਕਾਸ ਵਿੱਚ ਲੋਕਾਂ ਨੂੰ ਸਰਗਰਮ ਭਾਈਵਾਲ ਬਣਨ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਕਾਸ ਭਵਨ ਵਿਖੇ ਆਯੋਜਿਤ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Rural Development Minister exhorted people to be active partner in holistic development of State

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭਾਈਵਾਲ ਬਣਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਸ. ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਸ. ਧਾਲੀਵਾਲ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 100 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ‘ਜਨਤਾ ਦਰਬਾਰ’ ਪ੍ਰੋਗਰਾਮ ਤਹਿਤ ਜ਼ਿਆਦਾਤਰ ਮਸਲੇ ਤੁਰੰਤ ਹੀ ਹੱਲ ਕੀਤੇ ਜਾ ਰਹੇ ਹਨ।