Jandiala Guru Encounter: ਜੰਡਿਆਲਾ ਗੁਰੂ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jandiala Guru Encounter: ਪੁਲਿਸ ਦੀ ਵਾਂਟੇਡ ਲਿਸਟ ਵਿਚ ਸ਼ਾਮਲ ਸੀ ਗੈਂਗਸਟਰ

Jandiala Guru Encounter

Encounter in Jandiala Guru News in punjabi : ਜੰਡਿਆਲਾ ਗੁਰੂ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ। ਉਹ  ਪੁਲਿਸ ਦੀ ਵਾਂਟੇਡ ਲਿਸਟ ਵਿਚ ਸ਼ਾਮਲ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਸੀ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Savitri Jindal Net Worth: ਅੰਬਾਨੀ ਅਤੇ ਅਡਾਨੀ ਤੋਂ ਵੀ ਇਸ ਸਾਲ ਜ਼ਿਆਦਾ ਵਧੀ ਦੇਸ਼ ਦੀ ਸਭ ਤੋਂ ਅਮੀਰ ਔਰਤ ਦੀ ਜਾਇਦਾਦ 

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਹੈ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।

ਇਹ ਵੀ ਪੜ੍ਹੋ: Jandiala Guru Encounter: ਜੰਡਿਆਲਾ ਗੁਰੂ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ 

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਕਾਬਲੇ 'ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।