ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਹੇ
ਚੰਡੀਗੜ੍ਹ, 20 ਦਸੰਬਰ 2024: ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ 21 ਦਸੰਬਰ 2024 ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿ