ਆਪ ਤੋਂ ਮੁਅੱਤਲ ਵਿਧਾਇਕ ਕੰਵਰ ਸੰਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਚੇਤਾਵਨੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਸਭਾ ਚੋਣਾਂ ਦੇ ਮੱਦੇਨਜ਼ਰ ਹਲਕਿਆਂ ਦੇ ਵਿਕਾਸ ਤਹਿਤ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਦਿੱਤੇ ਜਾ ਰਹੇ ਫੰਡਾਂ ਨੂੰ ਲੈ ਕੇ ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ...

Kanwar Sandhu

ਚੰਡੀਗੜ੍ਹ : ਲੋਕਸਭਾ ਚੋਣਾਂ ਦੇ ਮੱਦੇਨਜ਼ਰ ਹਲਕਿਆਂ ਦੇ ਵਿਕਾਸ ਤਹਿਤ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਦਿੱਤੇ ਜਾ ਰਹੇ ਫੰਡਾਂ ਨੂੰ ਲੈ ਕੇ ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਭਰਿਆ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਆਪ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੰਵਰ ਸੰਧੂ ਨੇ ਪੰਜਾਬ ਸਰਕਾਰ ਨਾਲ ਨਰਾਜ਼ਗੀ ਪ੍ਰਗਟ ਕੀਤੀ ਹੈ। ਸੰਧੂ ਨੇ ਆਪਣੇ ਪੱਤਰ ਵਿਚ ਮੰਗ ਕੀਤੀ ਹੈ ਕਿ 5 ਕਰੋੜ ਦਾ ਵਿਕਾਸ ਫ਼ੰਡ ਬਾਕੀ ਕਾਂਗਰਸੀ ਵਿਧਾਇਕਾਂ ਦੇ ਨਾਲ-ਨਾਲ ਬਾਕੀ ਵਿਧਾਇਕਾਂ ਨੂੰ ਵੀ ਦਿੱਤਾ ਜਾਵੇ।

ਕੰਵਰ ਸੰਧੂ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਸਿਰਫ਼ ਆਪਣੇ 78 ਕਾਂਗਰਸੀ ਵਿਧਾਇਕਾਂ ਲਈ 400 ਕਰੋੜ ਦਾ ਪ੍ਰਬੰਧ ਕਰਨ ਦੀ ਤਿਆਰੀ ਕਰ ਰਹੀ ਹੈ ਜਦੋਂਕਿ 117 ਵਿਧਾਇਕਾਂ ਲਈ ਲੋੜ 585 ਕਰੋੜ ਫ਼ੰਡ ਦੀ ਹੈ। ਵਿਧਾਇਕ ਸੰਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਸ ਨੀਤੀ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਨਾਲ ਕੀਤੀ ।

ਇਸਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਚੇਤਾਵਨੀ ਵੀ ਦਿੱਤੀ ਕਿ ਜੇਕਰ ਬਾਕੀ ਵਿਧਾਇਕਾਂ ਲਈ ਫੰਡ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਉਹ ਹਾਈਕੋਰਟ ਦਾ ਦਰਵਾਜਾ ਖੜਕਾਉਣਗੇ।