ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਵਲ ਵਧਣਾ ਚਾਹੀਦਾ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਜ਼ਾਦ ਹੋਇਆ ਹੈ ਅਤੇ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ.....

Balbir Singh Sidhu

ਚੰਡੀਗੜ੍ਹ  : ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਜ਼ਾਦ ਹੋਇਆ ਹੈ ਅਤੇ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਹਰ ਨਾਗਰਿਕ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਲ ਵਧਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿਚ ਸ਼ਹੀਦ ਉਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵਲੋਂ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸ਼ਹੀਦ ਉਧਮ ਸਿੰਘ ਨੇ ਜਿਲ੍ਹਿਆ ਵਾਲੇ ਬਾਗ਼ ਦਾ ਬਦਲਾ ਲੈਣ ਲਈ 21 ਸਾਲ ਤਕ ਅਪਣੇ ਸ਼ੀਨੇ ਅੰਦਰ ਚਿਣਗ ਬਾਲੀ ਰੱਖੀ ਅਤੇ 21 ਸਾਲ ਬਾਅਦ ਮਾਈਕਲ ਐਡਵਾਇਰ ਦਾ ਲੰਦਨ ਵਿਚ ਗੋਲੀ ਮਾਰ ਕੇ ਕਤਲ ਕੀਤਾ। ਉਨ੍ਹਾਂ ਉਧਮ ਸਿੰਘ ਸੁਸਾਇਟੀ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਸ ਨਾਲ ਉਧਮ ਸਿੰਘ ਦੀ ਚਿਣਗ ਬਲਦੀ ਰੱਖੀ ਜਾ ਸਕੇ ਅਤੇ ਨੌਜਵਾਨਾਂ ਨੂੰ ਸੇਧ ਮਿਲਦੀ ਰਹੇ। ਇਸ ਮੌਕੇ ਸੁਸਾਇਟੀ ਦੇ ਆਗੂਆਂ ਚੇਅਰਮੈਨ ਜਰਨੈਲ ਸਿੰਘ, ਵੀਨਾ ਜੰਮੂ, ਸ਼ਰਨਜੀਤ ਸਿੰਘ, ਕੰਵਲਜੀਤ ਢਿਲੋਂ, ਪ੍ਰੇ

ਮ ਸਿੰਘ ਤੇ ਬਲਵਿੰਦਰ ਜੰਮੂ ਨੇ ਸਰਕਾਰ ਤੋਂ ਸ਼ਹੀਦ ਊਧਮ ਸਿੰਘ ਦੀ ਨਿਸ਼ਾਨੀਆਂ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਆਗੂਆਂ ਨੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਿਸੀ ਵੀ ਯੂਨੀਵਰਸਟੀ 'ਚ ਚੇਅਰ ਸਥਾਪਤ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਕੰਵਲਜੀਤ ਢਿਲੋਂ ਨੇ ਪੱਤਰਕਾਰ ਛਤਰਪਤੀ ਦੀ ਬੇਟੀ ਵਲੋਂ ਸ਼੍ਰੇਆਸੀ ਛਤਰਪਤੀ ਵਲੋਂ ਲਿਖੀ ਕਵਿਤਾ ਹੁਣ ਕਾਤਲ ਸੌਅ ਨਹੀਂ ਪਾਵੇਗਾ, ਪੜ੍ਹ ਕੇ ਸੁਣਾਈ। ਇਸ ਮੌਕੇ 'ਤੇ ਡਾ ਪਰਮਜੀਤ ਸਿੰਘ ਰਾਣੂ ਦੀ ਅਗਵਾਈ ਹੇਠ ਹੋਮੀਊਪੈਥਿਕ ਦਾ ਮੁਫ਼ਤ ਚੈੱਕਅਪ, ਡਾ ਈਨਾ ਸ਼ਰਮਾਂ ਵਲੋਂ ਦੰਦਾਂ ਦਾ ਚੈੱਅਕਪ ਕੈਂਪ ਲਾਇਆ ਗਿਆ ਅਤੇ ਦਵਾਈਆਂ ਮੁਫ਼ਤ ਵੰਡੀਆਂ ਗਈਆਂ।