ਨਵਜੋਤ ਸਿੰਘ ਸਿੱਧੂ ਦੀ ਵੱਡੀ ਖ਼ਬਰ, ਚਾਰੇ ਪਾਸੇ ਛਾ ਗਏ ਸਿੱਧੂ, ਆਉਣ ਲੱਗੇ ਸੱਦੇ!

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪੰਥਕ...

Navjot singh sidhu

ਅੰਮ੍ਰਿਤਸਰ: ਅਕਾਲੀ ਦਲ ਟਕਸਾਲੀ ਪਾਰਟੀ ਨਵਜੋਤ ਸਿੰਘ ਸਿੱਧੂ ਨੂੰ ਅਪਣੇ ਨਾਲ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਨਵਜੋਤ ਸਿੱਧੂ ਨੂੰ ਪਹਿਲਾਂ ਪੀਡੀਏ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਜੀ ਹਾਂ, ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ  ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਅਕਾਲੀ ਦਲ ਟਕਸਾਲੀ ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪੰਥਕ ਆਗੂਆਂ ਤੋਂ ਇਲਾਵਾ ਹੁਣ ਹੋਰ ਪੰਜਾਬ ਹਿਤੈਸ਼ੀ ਆਗੂਆਂ ਨੂੰ ਉਨ੍ਹਾਂ ਨਾਲ ਰਲ ਕੇ ਚੱਲਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਨਵਜੋਤ ਸਿੱਧੂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੇਖਵਾਂ ਮੁਤਾਬਕ ਜੇ ਨਵਜੋਤ ਸਿੱਧੂ ਸ਼ਮੂਲੀਅਤ ਲਈ ਆਉਂਦੇ ਹਨ ਤਾਂ ਪਾਰਟੀ ਆਗੂ ਉਨ੍ਹਾਂ ਨੂੰ ਨੰਗੇ ਪੈਰੀ ਲੈਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਸੱਦਾ ਦਿੱਤਾ ਗਿਆ ਹੈ।

ਸਿੱਧੂ ਨਾਲ ਸੰਪਰਕ ਕਰਨ ਵਾਸਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਡਿਊਟੀ ਲਗਾਈ ਗਈ ਹੈ। ਸੇਵਾ ਸਿੰਘ ਸੇਖਵਾਂ ਦਾ ਕਹਿਣਾ ਸੀ ਕਿ ਉਨ੍ਹਾਂ ਇਹ ਲੜਾਈ ਇੱਕ ਸਿਧਾਂਤ ਨੂੰ ਲੈ ਕੇ ਸ਼ੁਰੂ ਕੀਤੀ ਹੈ ਤੇ ਉਨ੍ਹਾਂ ਦਾ ਮੰਤਵ ਪੁਰਾਣੇ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨਾ ਹੈ।

ਨਾਲ ਹੀ ਸੇਖਵਾਂ ਨੇ ਇਹ ਵੀ ਦੱਸਿਆ ਕਿ ਸੁਖਦੇਵ ਢੀਂਡਸਾ ਦੀ ਅਗੁਵਾਈ ਹੇਠ ਸਾਰੇ ਇੱਕ ਮੰਚ 'ਤੇ ਇੱਕਠੇ ਹੋਣ ਲਈ ਸਹਿਮਤ ਹੋ ਗਏ ਹਨ ਤੇ ਬਾਦਲਾਂ ਨੂੰ ਪਾਰਟੀ 'ਚੋਂ ਬਾਹਰ ਕਰਨ ਮਗਰੋਂ ਸਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਰਜੀਤ ਕਰਨਗੇ ਤੇ ਇਸ ਦਾ ਹੀ ਹਿੱਸਾ ਹੋਣਗੇ। 

ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪੰਜਾਬ ਵਿਚ ਦਿਨ-ਬ-ਦਿਨ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਪੰਜਾਬ ਵਿਚ ਅਜਿਹੇ ਅਨੇਕਾਂ ਨਾਂ ਸਾਹਮਣੇ ਆ ਰਹੇ ਹਨ ਜੋ ਅਕਾਲੀ ਦਲ ਵਿਚ ਰਹਿ ਕੇ ਘੁਟਣ ਮਹਿਸੂਸ ਕਰ ਰਹੇ ਹਨ ਅਤੇ ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ, ਉਹ ਸਾਰੇ ਅਕਾਲੀ ਦਲ ਦੇ ਕਿਸੇ ਮਜ਼ਬੂਤ ਬਦਲ ਵਲ ਸ਼ਿਫਟ ਹੋ ਸਕਦੇ ਹਨ।

ਪਾਰਟੀ ਦੇ ਜਾਣਕਾਰ ਸੂਤਰਾਂ ਦੀ ਮੰਨੀਏ ਤਾਂ ਇਸ ਸਮੇਂ ਪਾਰਟੀ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੇ ਮੁਕਾਬਲੇ ਹਰਸਿਮਰਤ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਜ਼ਿਆਦਾ ਚੱਲਦੀ ਹੈ, ਜਿਸ ਨਾਲ ਨਾ ਸਿਰਫ ਉਹ ਆਗੂ ਦੁਖੀ ਹਨ ਜੋ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਕਈ ਦਹਾਕਿਆਂ ਤੋਂ ਬਿਨਾਂ ਕਿਸੇ ਵਿਰੋਧ ਦੇ ਚਲਦੇ ਰਹੇ ਹਨ, ਸਗੋਂ ਉਹ ਵੀ ਦੁਖੀ ਹਨ ਜੋ ਸੁਖਬੀਰ ਦੇ ਕਰੀਬੀ ਮੰਨੇ ਜਾਂਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।