ਹੁਣ ਮਾਪਿਆਂ ਨੂੰ ਘਬਰਾਉਣ ਦੀ ਨਹੀਂ ਚਿੰਤਾ, ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਬੱਚਿਆਂ ਲਈ ਖਾਸ ਸਿਖਲਾਈ!

ਏਜੰਸੀ

ਖ਼ਬਰਾਂ, ਪੰਜਾਬ

ਇਹ ਸਾਰਾ ਕੁੱਝ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ...

Now the children will be taught english and punjabi from the play way

ਚੰਡੀਗੜ੍ਹ: ਆਂਗਣਵਾੜੀ ਸਕੂਲਾਂ ਲਈ ਸਰਕਾਰ ਦੀ ਖ਼ਾਸ ਪਹਿਲ, ਲੜਕੀਆਂ ਨੂੰ ਗੁੱਡ ਟਚ-ਬੈਡ ਟਚ ਬਾਰੇ ਦਿੱਤੀ ਜਾਵੇਗੀ ਜਾਣਕਾਰੀ!   ਚੰਡੀਗੜ੍ਹ: ਰਾਜ ਦੇ ਸਰਕਾਰੀ ਅਤੇ ਨਿਜੀ ਸਕੂਲਾਂ ਦੇ ਪਲੇ ਵੇ ਅਤੇ ਆਂਗੜਵਾੜੀ ਵਿਚ ਆਉਣ ਵਾਲੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਅਤੇ ਅੰਗਰੇਜ਼ੀ ਸਿਖਾਈ ਜਾਵੇਗੀ। ਇਸ ਤੋਂ ਇਲਾਵਾ ਤਹਜੀਬ ਅਤੇ ਸਲੀਕਾ ਵੀ ਸਿਖਾਇਆ ਜਾਵੇਗਾ। ਇਹ ਸਾਰਾ ਕੁੱਝ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਪਲੇ ਵੇ ਨਾਲ ਸਹੀ ਢੰਗ ਨਾਲ ਸਿੱਖਿਆ ਦਿੱਤੀ ਜਾਵੇ।

ਉੱਥੇ ਹੀ ਲੜਕੀਆਂ ਨੂੰ ਗੁੱਡ ਟਚ ਅਤੇ ਬੈਡ ਟਚ ਬਾਰੇ ਵੀ ਦੱਸਿਆ ਜਾਵੇਗਾ। ਇਸ ਦੇ ਲਈ ਸਰਕਾਰ 6 ਸਾਲ ਤਕ ਦੇ ਬੱਚੇ ਦੇ ਵਿਕਾਸ ਲਈ ‘ਪੰਜਾਬ ਸਟੇਟ ਅਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਪਾਲਿਸੀ’ ਬਣਾਉਣ ਜਾ ਰਹੀ ਹੈ। ਇਸ ਪਾਲਿਸੀ ਨੂੰ ਤਿਆਰ ਕਰਨ ਲਈ ਅਧਿਕਾਰੀਆਂ ਤੋਂ ਪਹਿਲੀ ਫਰਵਰੀ ਤਕ ਸਿਫਾਰਿਸ਼ਾਂ ਮੰਗੀਆਂ ਗਈਆਂ ਹਨ। ਇਸ ਨੀਤੀ ਨੂੰ ਮੰਤਰੀਮੰਡਲ ਤੋਂ ਮਨਜ਼ੂਰ ਕਰਵਾ ਕੇ ਇਸ ਸਾਲ ਲਾਗੂ ਕਰ ਦਿੱਤਾ ਜਾਵੇਗਾ।

ਇਸ ਨੂੰ ਲੈ ਕੇ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਦੀ ਪ੍ਰਧਾਨਤਾ ਵਿਚ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ। ਇਸ ਪਾਲਿਸੀ ਤਹਿਤ ਰਾਜ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪਲੇ-ਵੇ ਸਕੂਲ ਸ਼ਾਮਲ ਕੀਤੇ ਜਾਣਗੇ। ਇਸ ਨੀਤੀ ਦਾ ਉਦੇਸ਼ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪਲੇ-ਵੇ ਸਕੂਲਾਂ ਨੂੰ ਕਾਨੂੰਨੀ ਤੌਰ ਤੇ ਐਕਟ ਅਧੀਨ ਲਾਉਣਾ ਹੈ।

ਇਸ ਬਾਰੇ ਵਿਭਾਗਾਂ ਤੋਂ ਦੋ ਹਫ਼ਤਿਆਂ ਵਿਚ ਸੁਝਾਅ ਅਤੇ ਨੀਤੀ ਦੀ ਰੂਪ-ਰੇਖਾ ਤਿਆਰ ਕਰਨ ਲਈ ਲੋਕਾਂ ਤੋਂ ਵੀ ਵਿਭਾਗ ਦੀ ਵੈਬਸਾਈਟ ਤੇ ਸੁਝਾਅ ਮੰਗੇ ਜਾਣਗੇ। ਜਿਸ ਨਾਲ ਪੰਜਾਬ ਦੇ ਪਰਿਪੇਖ ਨੂੰ ਧਿਆਨ ਵਿਚ ਰੱਖਦੇ ਹੋਏ ਨੀਤੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਦਸਿਆ ਕਿ ਇਸ ਨੀਤੀ ਵਿਚ ਖੋਜ ਵਾਲੇ ਪਹਿਲੂਆਂ ਨੂੰ ਪਹਿਲ ਦਿੱਤੀ ਜਾਵੇਗੀ।

ਪੰਜਾਬ ਖੇਤੀ ਯੂਨੀਵਰਸਿਟੀ ਦੀ ਸਟੱਡੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪਣ ਲਈ ਕਿਹਾ ਹੈ ਤਾਂ ਕਿ ਨੀਤੀ ਬਣਾਉਣ ਸਮੇਂ ਧਿਆਨ ਵਿਚ ਰੱਖਿਆ ਜਾ ਸਕੇ। ਇਹ ਨੀਤੀ ਬਣਾਉਣ ਸਮੇਂ ਅਪਾਹਜ ਬੱਚਿਆਂ ਦੇ ਪੱਖ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਉਹਨਾਂ ਦੇ ਬੌਧਿਕ ਅਤੇ ਸ਼ਰੀਰਕ ਵਿਕਾਸ ਲਈ ਪੌਸ਼ਟਿਕ ਖੁਰਾਕ ਦੇਣ ਤੇ ਵੀ ਧਿਆਨ ਦਿੱਤਾ ਜਾਵੇਗਾ। ਬੱਚਿਆਂ ਨੂੰ ਨੈਤਿਕ ਸਿੱਖਿਆ ਅਤੇ ਵਾਤਾਵਾਰਨ ਨੂੰ ਬਚਾਉਣ ਅਤੇ ਪਾਣੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।