NIA ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਨੂੰ ਨੋਟਿਸ ਭੇਜਣ ਦੇ ਵਿਰੋਧ 'ਚ ਯੂਥ ਅਕਾਲੀ ਦਲ ਵਲੋਂ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸਦੇ ਨਾਲ ਹੀ ਜਲੰਧਰ ਵਿੱਚ ਅਕਾਲੀ ਦਲ ਨੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।

protest

ਲੁਧਿਆਣਾ- ਐਨਆਈਏ ਦੇ ਨੋਟਿਸ ਖਿਲਾਫ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ ਤੇ ਰਾਜਨੀਤਿਕ ਪਾਰਟੀਆਂ ਵਲੋਂ ਇਸ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਕੌਮੀ ਜਾਂਚ ਏਜੰਸੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਨੋਟਿਸ ਕੱਢੇ ਜਾਣ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਲੁਧਿਆਣਾ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸਦੇ ਨਾਲ ਹੀ ਜਲੰਧਰ ਵਿੱਚ ਅਕਾਲੀ ਦਲ ਨੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। 

ਇਸ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਗਿਆ। ਇਸ ਸਬੰਧੀ ਸ. ਗੋਸ਼ਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਕੋਝੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਜਾਂਚ ਏਜੰਸੀ ਵਲੋਂ ਕਿਸੇ ਵੀ ਪੰਜਾਬੀ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਯੂਥ ਅਕਾਲੀ ਦਲ ਉਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਧਰਨੇ ਵਿੱਚ ਅਕਾਲੀ ਨੇਤਾਵਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।