ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

ਏਜੰਸੀ

ਖ਼ਬਰਾਂ, ਪੰਜਾਬ

ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ।

Supreme Court

ਨਵੀਂ ਦਿੱਲੀ : ਦਿੱਲੀ ਵਿੱਚ ਆਤਮ ਹੱਤਿਆ ਦੀ ਕੋਸ਼ਿਸ਼ ਅੱਜ ਸੁਪਰੀਮ ਕੋਰਟ ਦੇ ਬਾਹਰ ਇੱਕ 50 ਸਾਲਾ ਵਿਅਕਤੀ ਨੇ ਜ਼ਿੰਦਾ ਸੜਨ ਦੀ ਕੋਸ਼ਿਸ਼ ਕੀਤੀ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਨੇ ਦੱਸਿਆ ਕਿ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦੇ ਕੋਲ 55 ਸਾਲਾ ਵਿਅਕਤੀ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਹਾਲਾਂਕਿ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ ਗਿਆ। ਨਾਲ ਹੀ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੀੜਤ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਆਤਮਹੱਤਿਆ ਕਰਨ ਵਾਲੇ ਦੀ ਪਛਾਣ ਰਾਜਭਰ ਗੁਪਤਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨੋਇਡਾ ਦਾ ਰਹਿਣ ਵਾਲਾ ਹੈ।

ਨੋਇਡਾ ਦੇ ਰਹਿਣ ਵਾਲੇ ਰਾਜਭਰ ਗੁਪਤਾ ਨੇ ਅਜਿਹਾ ਕਿਉਂ ਕੀਤਾ, ਇਸ ਬਾਰੇ ਫਿਲਹਾਲ ਕੁਝ ਨਹੀਂ ਪਤਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਚਸ਼ਮਦੀਦਾਂ ਮੁਤਾਬਕ ਸੁਪਰੀਮ ਕੋਰਟ ਰਾਜਭਰ ਗੁਪਤਾ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਗੇਟ ਨੰਬਰ 1 ਨੇੜੇ ਪਹੁੰਚਿਆ ਅਤੇ ਉਸ ਨੇ ਅਚਾਨਕ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਿਸੇ ਤਰ੍ਹਾਂ ਅੱਗ ਬੁਝਾਈ। ਨਾਲ ਹੀ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।