ਪੰਜਾਬ ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਸ਼ਕਰੀ ਵਿਖੇ ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਸ਼ਕਰੀ ਵਿਖੇ ਛਾਪੇਮਾਰੀ ਦੌਰਾਨ ਲਾਹਣ ਬਰਾਮਦ

image

ਪੱਟੀ, 21 ਜਨਵਰੀ (ਅਜੀਤ ਸਿੰਘ ਘਰਿਆਲਾ/ਪ੍ਰਦੀਪ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਗੁਲਨੀਤ ਸਿੰਘ ਦੇ ਨਿਰਦੇਸ਼ਾਂ ’ਤੇ ਮਨਿੰਦਰਪਾਲ ਸਿੰਘ ਡੀਐਸਪੀ ਸਬ ਡਵੀਜ਼ਨ ਪੱਟੀ ਅਗਵਾਈ ਹੇਠ ਪੁਲਿਸ ਥਾਣਾ ਸਰਹਾਲੀ ਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ ’ਤੇ ਪਿੰਡ ਸ਼ਕਰੀ ਵਿਖੇ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਛੱਪੜ ਦੇ ਕੰਢੇ ਤੋਂ ਇਕ ਹਜ਼ਾਰ ਲਿਟਰ ਲਾਹਣ ਬਰਾਮਦ ਹੋਈ। 
ਇਸ ਸਬੰਧੀ ਮਨਿੰਦਰਪਾਲ ਸਿੰਘ ਡੀਐਸਪੀ ਸਬ ਡਵੀਜ਼ਨ ਪੱਟੀ ਨੇ ਦਸਿਆ ਕਿ ਐਕਸਾਈਜ਼ ਵਿਭਾਗ ਦੇ ਇੰਸਪੈਟਰ ਜਤਿੰਦਰ ਸਿੰਘ ਵਲੋਂ ਸਾਥੀ ਕਰਮਚਾਰੀਆਂ ਸਮੇਤ ਹਾਜ਼ਰ ਸੀ ਕਿ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿਤੀ ਕਿ ਰੂਪਾ ਸਿੰਘ ਉਰਫ਼ ਕਾਲੂ ਪੁੱਤਰ ਬਲਕਾਰ ਸਿੰਘ ਸ਼ਕਰੀ ਨੇ ਤਿੰਨ ਡਰੰਮ ਲਾਹਣ ਅਤੇ ਗੁਰਸੇਵਕ ਸਿੰਘ ਉਰਫ਼ ਸੇਬੂ ਪੁੱਤਰ ਰਵੇਲ ਸਿੰਘ ਸ਼ਕਰੀ ਨੇ ਦੋ ਡਰੰਮ ਲਾਹਣ ਪਿੰਡ ਸ਼ਕਰੀ ਵਿਖੇ ਛੱਪੜ ਦੇ ਕੰਢੇ ਰੱਖੇ ਹਨ ਜੇਕਰ ਹੁਣੇ ਛਾਪਾਮਾਰੀ ਕੀਤੀ ਜਾਵੇ ਤਾਂ ਇਨ੍ਹਾਂ ਪਾਸੋਂ ਭਾਰੀ ਮਾਤਰਾ ’ਚ ਲਾਹਣ ਬਰਾਮਦ ਹੋ ਸਕਦੀ ਹੈ। ਥਾਣਾ ਸਰਹਾਲੀ ਵਿਖੇ ਤੈਨਾਤ ਥਾਣੇਦਾਰ ਦਿਲਬਾਗ ਸਿੰਘ ਨੇ ਐਕਸਾਈਜ਼ ਵਿਭਾਗ ਨਾਲ ਜਾ ਕੇ ਛਾਪਾਮਾਰੀ ਕੀਤੀ ਤਾਂ ਉਕਤ ਦੋਸ਼ੀ ਤਾਂ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਬਰਾਮਦ ਕੀਤੇ ਡਰੰਮਾਂ ਵਿਚੋਂ 1000 ਲੀਟਰ ਲਾਹਣ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਫ਼ੋਟੋ : 20-1