ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 12 ਹਲਕਿਆਂ ਲਈ ਐਲਾਨੇ ਉਮੀਦਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਰਟੀ ਨੇ ਮੌਜੂਦਾ, ਸਾਬਕਾ ਵਿਧਾਇਕਾਂ ਅਤੇ ਸਾਬਕਾ MP ਸਮੇਤ ਉੱਘੇ ਖਿਡਾਰੀ, ਸਮਾਜ ਸੇਵਕ ਤੇ ਕਿਸਾਨ ਅੰਦੋਲਨ `ਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ `ਚ ਉਤਾਰਿਆ

Shiromani Akali Dal Sanyukt announced candidates for 12 constituencies

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।

Shiromani Akali Dal Sanyukt

ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

Parminder Dhindsa

ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।